ਕਈ ਲੋਕ ਆਪਣੀ ਸਵੇਰ ਦੀ ਸ਼ੁਰੂਆਤ ਚਾਹ-ਕੌਫੀ ਨਾਲ ਕਰਦੇ ਹਨ, ਜਦਕਿ ਕੁਝ ਲੋਕ ਪੋਹਾ, ਬਰੈੱਡ ਜਾਂ ਫਲ ਆਦਿ ਖਾਣਾ ਪਸੰਦ ਕਰਦੇ ਹਨ। ਸਿਹਤਮੰਦ ਰਹਿਣ ਲਈ ਸਹੀ ਸਮੇਂ ‘ਤੇ ਖਾਣਾ ਜ਼ਰੂਰੀ ਹੈ ਪਰ ਕਿਸ ਸਮੇਂ ‘ਤੇ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ, ਇਸ ਦਾ ਵੀ ਤੁਹਾਡੀ ਸਿਹਤ ‘ਤੇ ਅਸਰ ਪੈਂਦਾ ਹੈ। ਜੇਕਰ ਤੁਸੀਂ ਗਲਤ ਸਮੇਂ ‘ਤੇ ਸਿਹਤਮੰਦ ਚੀਜ਼ਾਂ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਵੀ ਵਿਗਾੜ ਸਕਦੀਆਂ ਹਨ। ਕੁਝ ਚੀਜ਼ਾਂ ਨੂੰ ਕਦੇ ਵੀ ਖਾਲੀ ਪੇਟ ਨਹੀਂ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ…
ਦਹੀ
ਦਹੀ ‘ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਪਰ ਇਸ ਨੂੰ ਖਾਲੀ ਪੇਟ ਖਾਣ ਨਾਲ ਤੁਹਾਡੇ ਲਈ ਪਰੇਸ਼ਾਨੀ ਹੋ ਸਕਦੀ ਹੈ। ਅਸਲ ਵਿੱਚ ਇਸ ਵਿੱਚ ਲੈਕਟਿਕ ਐਸਿਡ ਹੁੰਦਾ ਹੈ ਅਤੇ ਜੇਕਰ ਤੁਸੀਂ ਇਸਨੂੰ ਖਾਲੀ ਪੇਟ ਖਾਂਦੇ ਹੋ ਤਾਂ ਇਸ ਵਿੱਚ ਪਾਏ ਜਾਣ ਵਾਲੇ ਬੈਕਟੀਰੀਆ ਕਾਰਨ ਤੁਹਾਡੀ ਪਾਚਨ ਤੰਤਰ ਕਮਜ਼ੋਰ ਹੋ ਸਕਦਾ ਹੈ।
ਕੇਲਾ
ਅਕਸਰ ਲੋਕ ਕੇਲੇ ਨੂੰ ਸਿਹਤਮੰਦ ਨਾਸ਼ਤਾ ਮੰਨਦੇ ਹਨ। ਜੇਕਰ ਤੁਸੀਂ ਸਵੇਰੇ ਖਾਲੀ ਪੇਟ ਕੇਲਾ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ‘ਚ ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ, ਜਿਸ ਨੂੰ ਖਾਲੀ ਪੇਟ ਖਾਧਾ ਜਾਵੇ ਤਾਂ ਸਰੀਰ ‘ਚ ਖੂਨ ਦਾ ਪ੍ਰਵਾਹ ਵਧਦਾ ਹੈ। ਇਹ ਦਿਲ ਲਈ ਖਤਰਨਾਕ ਸਾਬਤ ਹੋ ਸਕਦਾ ਹੈ।
ਚਾਹ ਕੌਫੀ
ਜੇਕਰ ਤੁਸੀਂ ਵੀ ਸਵੇਰੇ ਉੱਠਦੇ ਹੀ ਚਾਹ ਤੇ ਕੌਫੀ ਪੀਂਦੇ ਹੋ ਤਾਂ ਇਹ ਤੁਹਾਡੇ ਪੇਟ ਲਈ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਇਨ੍ਹਾਂ ਨੂੰ ਖਾਲੀ ਪੇਟ ਪੀਣ ਨਾਲ ਕਬਜ਼, ਗੈਸ, ਉਲਟੀ ਆਦਿ ਹੋ ਸਕਦੇ ਹਨ
ਮਸਾਲੇਦਾਰ ਭੋਜਨ
ਖਾਲੀ ਪੇਟ ਮਸਾਲੇਦਾਰ ਭੋਜਨ ਖਾਣ ਨਾਲ ਪੇਟ ਵਿੱਚ ਐਸੀਡਿਟੀ ਹੋ ਜਾਂਦੀ ਹੈ। ਇਹ ਤੁਹਾਡੇ ਪੇਟ ਵਿੱਚ ਕੜਵੱਲ ਵੀ ਪੈਦਾ ਕਰ ਸਕਦਾ ਹੈ। ਇਸ ਲਈ ਸਵੇਰੇ ਪਕੌੜੇ, ਸਮੋਸੇ ਆਦਿ ਖਾਣ ਤੋਂ ਪਰਹੇਜ਼ ਕਰੋ।
ਕੱਚੀਆਂ ਸਬਜ਼ੀਆਂ
ਕੱਚੀਆਂ ਹਰੀਆਂ ਸਬਜ਼ੀਆਂ ਦਾ ਸੇਵਨ ਵੀ ਸਵੇਰੇ ਖਾਲੀ ਪੇਟ ਨਹੀਂ ਕਰਨਾ ਚਾਹੀਦਾ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜਿਸ ਨਾਲ ਐਸੀਡਿਟੀ ਹੋ ਸਕਦੀ ਹੈ। ਪੇਟ ‘ਚ ਕਬਜ਼, ਫੁੱਲਣਾ ਆਦਿ ਦੀ ਸਮੱਸਿਆ ਹੋ ਸਕਦੀ ਹੈ।
Disclaimer: ਲੇਖ ਵਿੱਚ ਦਿੱਤੇ ਗਏ ਸੁਝਾਅ ਅਤੇ ਜੁਗਤਾਂ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ, ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।