47.37 F
New York, US
November 21, 2024
PreetNama
ਸਮਾਜ/Social

IAS ਸੰਜੇ ਪੋਪਲੀ ਦੀ ਪਤਨੀ ਨੇ ਬੇਟੇ ਦੇ ਪੋਸਟਮਾਰਟਮ ਲਈ ਰੱਖੀ ਸ਼ਰਤ, ਕਿਹਾ- ਪਹਿਲਾਂ ਗੋਲੀ ਮਾਰਨ ਵਾਲੇ ਅਫਸਰਾਂ ਖਿਲਾਫ ਹੋਵੇ FIR

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਦੇਰ ਸ਼ਾਮ ਕਰੀਬ 3 ਵਜੇ ਜੀਐਮਸੀਐਚ-32 ਤੋਂ ਛੁੱਟੀ ਦੇ ਦਿੱਤੀ ਗਈ। GMCH-32 ਵਿੱਚ, IAS ਸੰਜੇ ਪੋਪਲੀ ਨੂੰ ਪਹਿਲਾਂ ਐਮਰਜੈਂਸੀ ਵਾਰਡ ਅਤੇ ਫਿਰ ਮਨੋਵਿਗਿਆਨ ਅਤੇ ਮੈਡੀਸਨ ਵਿਭਾਗ ਵਿੱਚ ਲਿਜਾਇਆ ਗਿਆ। ਪੰਜ-ਛੇ ਘੰਟੇ ਤਕ ਜੀਐਮਸੀਐਚ-32 ਵਿੱਚ ਡਾਕਟਰੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਟੀਮ ਆਈਏਐਸ ਸੰਜੇ ਪੋਪਲੀ ਨੂੰ ਹਸਪਤਾਲ ਤੋਂ ਡਿਸਚਾਰਜ ਕਰਵਾ ਕੇ ਆਪਣੇ ਨਾਲ ਲੈ ਗਈ।

ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਦਾ ਅੱਜ ਪੋਸਟਮਾਰਟਮ ਕੀਤਾ ਜਾਣਾ ਹੈ। ਦੱਸ ਦੇਈਏ ਕਿ ਕਾਰਤਿਕ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ। ਕਾਰਤਿਕ ਨੂੰ ਇਲਾਜ ਲਈ ਪੀਜੀਆਈ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਧਰ, ਸੰਜੇ ਪੋਪਲੀ ਦੀ ਪਤਨੀ ਸ੍ਰੀ ਪੋਪਲੀ ਪੰਜਾਬ ਵਿਜੀਲੈਂਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ’ਤੇ ਅੜੀ ਹੋਈ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਤਕ ਪੁੱਤਰ ਨੂੰ ਗੋਲੀ ਮਾਰਨ ਵਾਲੇ ਅਧਿਕਾਰੀ ਸਮੇਤ ਟੀਮ ਖ਼ਿਲਾਫ਼ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ, ਉਦੋਂ ਤਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਕਾਰਤਿਕ ਪੋਪਲੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੀ.ਐੱਮ.ਐੱਸ.ਐੱਚ.-16 ਵਿਖੇ ਰੱਖਿਆ ਗਿਆ ਹੈ।

ਸੰਜੇ ਪੋਪਲੀ ਨੇ ਕਿਹਾ ਕਿ ਉਸ ਦੀ ਜਾਨ ਨੂੰ ਖਤਰਾ ਹੈ

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਹਰ ਆਉਂਦੇ ਹੋਏ ਸੰਜੇ ਪੋਪਲੀ ਨੇ ਵਿਜੀਲੈਂਸ ‘ਤੇ ਗੰਭੀਰ ਦੋਸ਼ ਲਗਾਏ ਹਨ। ਪੋਪਲੀ ਨੇ ਕਿਹਾ ਕਿ ਮੇਰੀ ਜਾਨ ਨੂੰ ਵੀ ਖਤਰਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਿਸ ਤਰ੍ਹਾਂ ਵਿਜੀਲੈਂਸ ਨੇ ਮੇਰੇ ਲੜਕੇ ਨੂੰ ਮਾਰਿਆ ਹੈ, ਉਹ ਮੈਨੂੰ ਵੀ ਮਾਰ ਸਕਦੇ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਸੰਜੇ ਪੋਪਲੀ ਨੂੰ ਰਾਤ ਨੂੰ ਹੀ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਹਾਲਾਂਕਿ ਵਿਜੀਲੈਂਸ ਨੇ ਉਸ ਦਾ ਰਿਮਾਂਡ ਨਹੀਂ ਮੰਗਿਆ। ਇਸ ’ਤੇ ਮੈਜਿਸਟਰੇਟ ਨੇ ਸੰਜੇ ਪੋਪਲੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਸੈਕਟਰ-25 ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ

26 ਸਾਲਾ ਕਾਰਤਿਕ ਪੋਪਲੀ ਲਾਅ ਦਾ ਵਿਦਿਆਰਥੀ ਸੀ। ਉਹ ਜੁਡੀਸ਼ੀਅਲ ਦੀ ਤਿਆਰੀ ਕਰ ਰਿਹਾ ਸੀ। ਕਾਰਤਿਕ ਨੇ ਸਾਲ 2019 ਵਿੱਚ ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਸੋਨੀਪਤ ਤੋਂ ਐਲਏ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ। ਪੋਸਟਮਾਰਟਮ ਪੂਰਾ ਹੋਣ ‘ਤੇ ਕਾਰਤਿਕ ਦਾ ਅੰਤਿਮ ਸੰਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ। ਸ਼ਨੀਵਾਰ ਨੂੰ ਪੰਜਾਬ ਵਿਜੀਲੈਂਸ ਨੇ ਦੁਪਹਿਰ 1.45 ਵਜੇ ਦੇ ਕਰੀਬ ਸੰਜੇ ਪੋਪਲੀ ਦੇ ਸੈਕਟਰ-11 ਸਥਿਤ ਮਕਾਨ ਨੰਬਰ 520 ‘ਤੇ ਜਾ ਕੇ ਜਾਂਚ ਕੀਤੀ। ਇਸ ਦੌਰਾਨ ਸੰਜੇ ਪੋਪਲੀ ਨੂੰ ਵੀ ਲਿਆਂਦਾ ਗਿਆ। ਕੁਝ ਮਿੰਟਾਂ ਬਾਅਦ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ।

Related posts

ਇਮਰਾਨ ਖਾਨ ਨੂੰ ਪਾਕਿਸਤਾਨ ਹਾਈ ਕੋਰਟ ਤੋਂ ਮਿਲੀ ਰਾਹਤ, ਹਾਈ ਕੋਰਟ ਨੇ ਜੇਲ੍ਹ ‘ਚ ਮੁਕੱਦਮੇ ‘ਤੇ ਲਾਈ ਰੋਕ

On Punjab

ਅਮਰੀਕਾ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ, ਅਫ਼ਗਾਨਿਸਤਾਨ ‘ਚੋਂ ਅਮਰੀਕੀਆਂ ਨੂੰ ਕੱਢਣ ਦੀ ਕੋਈ ਸਮਾਂ ਹੱਦ ਨਹੀਂ

On Punjab

ਸਰੂਪ ਚੰਦ ਸਿੰਗਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

On Punjab