ਪਿੰਡ ਪਥਰੇੜੀ ਰਾਜਪੂਤਾਂ ਦੇ ਰਹਿਣ ਵਾਲੇ ਪਿਓ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੂਜੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਿੰਘ ਭਗਵੰਤਪੁਰ ਪੁਲਿਸ ਨੇ ਬੱਚਿਆਂ ਦੇ ਚਾਚੇ ਦੀ ਸ਼ਿਕਾਇਤ ਦੇ ਆਧਾਰ ’ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਧਰਮਪਾਲ ਸਿੰਘ ਵਾਸੀ ਪਥਰੇੜੀ ਰਾਜਪੂਤਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਵਾਪਸ ਪਰਤਿਆ ਤਾਂ ਉਸ ਦੇ ਦੋਵੇਂ ਭਰਾ ਬਿੰਦਰ ਸਿੰਘ (7) ਅਤੇ ਯੁਵਰਾਜ ਸਿੰਘ (5) ਉਸ ਕੋਲ ਭੱਜੇ ਆਏ। ਦੋਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦੁੱਧ ’ਚ ਜ਼ਹਿਰ ਮਿਲਾ ਕੇ ਪਿਆ ਦਿੱਤਾ ਸੀ। ਧਰਮਪਾਲ ਸਿੰਘ ਨੇ ਦੱਸਿਆ ਕਿ ਇਸ ਬਾਰੇ ਪਤਾ ਲੱਗਦਿਆਂ ਹੀ ਉਹ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਦੋਵਾਂ ਬੱਚਿਆਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦਿੱਤੀ। ਇਲਾਜ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਜਦੋਂ ਉਹ ਦੋਵੇਂ ਬੱਚਿਆਂ ਨੂੰ ਲੈ ਕੇ ਸੈਕਟਰ 16 ਵਿਖੇ ਪੁੱਜੇ ਤਾਂ ਉੱਥੇ ਮੌਜੂਦ ਡਾਕਟਰਾਂ ਨੇ ਐਮਰਜੈਂਸੀ ਵਿਚ ਦੋਵਾਂ ਬੱਚਿਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ ਜਦਕਿ ਦੂਜਾ ਬੱਚਾ ਯੁਵਰਾਜ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰ ਦੇ ਤਫ਼ਤੀਸ਼ੀ ਅਫ਼ਸਰ ਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿੰਦਰ ਸਿੰਘ ਵਾਸੀ ਪਥਰੇੜੀ ਰਾਜਪੂਤਾਂ ਖ਼ਿਲਾਫ਼ ਧਾਰਾ 302 ਅਤੇ 307 ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।