PreetNama
ਖਾਸ-ਖਬਰਾਂ/Important News

India vs Canada: ਨਿੱਝਰ ਦੇ ਕਤਲ ਪਿੱਛੇ ਜੁੜਿਆ ਭਾਰਤ ਦਾ ਨਾਂਅ, ਦੋਵਾਂ ਦੇਸ਼ਾਂ ਵਿਚਾਲੇ ਛਿੜੀ ‘ਸ਼ਬਦੀ ਜੰਗ’, ਜਾਣੋ ਹੁਣ ਤੱਕ ਕੀ ਹੋਇਆ

ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਇਸਦੀ ਚਰਚਾ ਛਿੜ ਗਈ ਹੈ। ਇਸ ਨੂੰ ਲੈ ਕੇ ਵੱਖੋ-ਵੱਖ ਲੀਡਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਕੈਨੇਡਾ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਨੂੰ ਭਾਰਤੀ ਸਰਕਾਰ ਦੇ ਏਜੰਟਾਂ ਵੱਲੋਂ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਵਸਨੀਕ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਪਤਾ ਲੱਗਾ ਹੈ ਸਾਰੇ ਕੈਨੇਡਾ ਦੇ ਨਾਗਰਿਕਾਂ ਲਈ, ਇਹ ਮੇਰੀ ਸੌਂਹ ਹੈ, ਮੈ ਨਿਆਂ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡਾਂਗਾ, ਜਿਸ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਵਾਬਦੇਹੀ ਵੀ ਸ਼ਾਮਲਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਗਿਆ ਹੈ ਕਿ ਸਿਮਰਨਜੀਤ ਸਿੰਘ ਨੇ ਜਿਸ ਗੱਲ ਬਾਰੇ ਡਰ ਜ਼ਾਹਿਰ ਕੀਤਾ ਅਤੇ ਭਾਰਤੀ ਸੰਸਦ ਵਿੱਚ ਜਿਸ ਮੁੱਦੇ ਨੂੰ ਚੁੱਕਿਆ ਸੀ, ਉਸ ਬਾਰੇ ਹੁਣ ਆਖ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡੀਅਨ ਖ਼ੁਫੀਆ ਏਜੰਸੀਆਂ ਦਾ ਇਹ ਮੰਨਣਾ ਹੈ ਕਿ ਭਾਰਤੀ ਸਟੇਟ ਹਰਦੀਪ ਸਿੰਘ ਨਿੱਝਰ ਦੇ ਗੈਰ-ਕਾਨੂੰਨੀ ਕਤਲ ਵਿੱਚ ਸ਼ਾਮਲ ਸੀ।

ਜ਼ਿਕਰ ਕਰ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੇ ਹਾਊਸ ਆਫ ਕਾਮਨਜ਼ ਵਿੱਚ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਬਿਆਨ ਦਿੱਤਾ ਹੈ । ਜਸਟਿਨ ਟਰੂਡੋ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਮਹੀਨੇ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ। ਕੈਨੇਡੀਅਨ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ।

Related posts

ਰਾਸ਼ਟਰਪਤੀ ਬਣਨ ਤੋਂ ਬਾਅਦ ਘੱਟ ਹੋਈ ਬਾਈਡਨ ਜੋੜੇ ਦੀ ਇਨਕਮ, ਜਾਣੋ ਇਸ ਸਾਲ ਕਿੰਨੀ ਹੋਈ ਕਮਾਈ ਤੇ ਕਿੰਨਾ ਦਿੱਤਾ ਟੈਕਸ

On Punjab

ਦਿੱਲੀ ਬਜਟ ਸੈਸ਼ਨ 2025: ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਰਫਤਾਰ ਨਾਲ ਕੰਮ ਹੁੰਦਾ ਨਜ਼ਰ ਆ ਰਿਹਾ ਹੈ: ਰਾਸ਼ਟਰਪਤੀ ਮੁਰਮੂ

On Punjab

ਪੀਜੀਆਈ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਲਈ ਮਦਦ ਦੀ ਅਪੀਲ

On Punjab