48.36 F
New York, US
October 16, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Jammu Kashmir Chunav Result: ਮਹਿਬੂਬਾ ਦੀ ਧੀ ਇਲਤਿਜਾ ਮੁਫ਼ਤੀ ਨੇ ਕਬੂਲੀ ਹਾਰ? ਸੋਸ਼ਲ ਮੀਡੀਆ ‘ਤੇ ਪਾਈ ਪੋਸਟ Jammu Kashmir Chunav Result: ਬਾਕੀ ਸਿਆਸੀ ਪਾਰਟੀਆਂ ਦਾ ਮਾੜਾ ਹਾਲ ਹੈ।ਪੀਡੀਪੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਿਤਜਾ ਮੁਫ਼ਤੀ ਪਿੱਛੇ ਚੱਲ ਰਹੀ ਹੈ। ਇਲਤਿਜਾ ਨੇ ਸ੍ਰੀਗੁਫਵਾੜਾ-ਬਿਜਬੇਹਾੜਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।

ਡਿਜੀਟਲ ਡੈਸਕ, ਸ਼੍ਰੀਨਗਰ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਐਨਸੀ ਅਤੇ ਕਾਂਗਰਸ ਦੇ ਗਠਜੋੜ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਬਾਕੀ ਸਿਆਸੀ ਪਾਰਟੀਆਂ ਦਾ ਮਾੜਾ ਹਾਲ ਹੈ।ਪੀਡੀਪੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਿਤਜਾ ਮੁਫ਼ਤੀ ਪਿੱਛੇ ਚੱਲ ਰਹੀ ਹੈ। ਇਲਤਿਜਾ ਨੇ ਸ੍ਰੀਗੁਫਵਾੜਾ-ਬਿਜਬੇਹਾੜਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਵੋਟਾਂ ਦੀ ਗਿਣਤੀ ਦੇ ਵਿਚਕਾਰ ਇਲਤਿਜਾ ਮੁਫਤੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕੀਤਾ ਹੈ। ਉਸ ਨੇ ਲਿਖਿਆ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੀ ਹਾਂ।

ਇਲਤਿਜਾ ਨੇ ਹਾਰ ਮੰਨ ਲਈ?

ਸ੍ਰੀਗੁਫਵਾੜਾ-ਬਿਜਬੇਹਾਰਾ ਸੀਟ ਤੋਂ ਪਹਿਲੀ ਵਾਰ ਚੋਣ ਲੜ ਰਹੀ ਇਲਤਿਜਾ ਮੁਫਤੀ ਨੈਸ਼ਨਲ ਕਾਨਫਰੰਸ ਦੇ ਉਮੀਦਵਾਰ ਬਸ਼ੀਰ ਅਹਿਮਦ ਸ਼ਾਹ ਤੋਂ 5000 ਤੋਂ ਵੱਧ ਵੋਟਾਂ ਨਾਲ ਪਿੱਛੇ ਹੈ। ਇਲਤਿਜਾ ਮੁਫਤੀ ਨੇ ਐਕਸ ‘ਤੇ ਪੋਸਟ ਕਰਕੇ ਜਨਤਾ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ।

Related posts

ਕੈਨੇਡਾ ‘ਚ ਭਾਰਤੀ ਕੁੜੀ ਲਵਲੀਨ ਲਾਪਤਾ

On Punjab

ਨਿਊਜ਼ੀਲੈਂਡ ਦੇ ਕਿਸਾਨਾਂ ਦਾ ਸ਼ਹਿਰਾਂ ‘ਚ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ

On Punjab

Abortion Access In US: ਅਮਰੀਕੀ ਸੰਸਦ ਦੇ ਹੇਠਲੇ ਸਦਨ ਨੇ ਗਰਭਪਾਤ ਕਾਨੂੰਨ ਦੀ ਬਹਾਲੀ ਨੂੰ ਦਿੱਤੀ ਮਨਜ਼ੂਰੀ

On Punjab