ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਕਮੇਟੀ ਨੇ ਜੋ ਰਿਪੋਰਟ ਸੌਂਪੀ ਹੈ ਉਸ ਰਿਪੋਰਟ ’ਤੇ ਅਜੇ ਤੱਕ ਕੋਈ ਵਿਚਾਰ ਨਹੀਂ ਕੀਤਾ ਗਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਰਿਪੋਰਟ ਵਾਪਸ ਭੇਜ ਦਿੱਤੀ ਹੈ ਕਿਉਂਕਿ ਇਸ ਰਿਪੋਰਟ ਵਿੱਚ ਸਾਰੇ ਕਮੇਟੀ ਮੈਂਬਰਾਂ ਦੇ ਦਰਸਖਤ ਨਹੀਂ ਸਨ। ਹੁਣ ਇਸ ਰਿਪੋਰਟ ਨੂੰ ਮੁੜ ਕਮੇਟੀ ਦੇ ਕੋਲ ਭੇਜਿਆ ਜਾਵੇਗਾ । ਜਿਸ ਤੋਂ ਬਾਅਦ ਇਸ ’ਤੇ ਕੋਈ ਵਿਚਾਰ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅਜਨਾਲਾ ਕਾਂਡ ਤੋਂ ਬਾਅਦ ਬਣੀ 17 ਮੈਂਬਰੀ ਕਮੇਟੀ ਦੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੀਲਬੰਦ ਰਿਪੋਰਟ ਸੌਂਪੀ ਸੀ। ਧਰਨਿਆਂ ਦੌਰਾਨ ਪਾਵਨ ਸਰੂਪ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਸੀ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਮੇਟੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ ਪਰ ਕਮੇਟੀ ਨੇ 7 ਦਿਨਾਂ ਵਿੱਚ ਰਿਪੋਰਟ ਤਿਆਰ ਕਰ ਕੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਿਆਸੀ ਆਗੂਆਂ ਅਤੇ ਹੋਰ ਲੋਕਾਂ ਵੱਲੋਂ ਵਾਰ-ਵਾਰ ਅਜਨਾਲਾ ਮਾਮਲੇ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਜਥੇਦਾਰ ਨੇ 17 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।