ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਅੱਗ ਲੱਗਣ ਕਾਰਨ 8 ਦੁਕਾਨਾਂ ਤਬਾਹ ਹੋ ਗਈਆਂ ਅਤੇ 6 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੰਗਲੀ ਇਲਾਕੇ ਦੇ ਇੱਕ ਸ਼ਾਪਿੰਗ ਕੰਪਲੈਕਸ ‘ਚ 3 ਅਤੇ 4 ਫਰਵਰੀ ਦੀ ਰਾਤ ਨੂੰ ਅੱਗ ਲੱਗੀ ਸੀ। ਇਸ ਘਟਨਾ ‘ਚ ‘8 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ 6 ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।‘ਉਧਮਪੁਰ ‘ਚ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ।
ਸੂਤਰਾਂ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਕਿ ਇਹ ਅੱਗ ਸ਼ਾਪਿੰਗ ਕੰਪਲੈਕਸ 28 ਆਈਐਨਐਫ ਡਿਵੀ ਜੰਗਲੀ, ਕੁਪਵਾੜਾ ਵਿੱਚ ਲੱਗੀ। ਕੁਪਵਾੜਾ ਜ਼ਿਲ੍ਹੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਉੱਥੇ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਸਲੋਰਾ ਇਲਾਕੇ ਵਿੱਚ ਉਸ ਦੀ ਕਾਰ ਦੋ ਟਰੱਕਾਂ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਕਾਰ ਜੰਮੂ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਦਰਦਨਾਕ ਘਟਨਾ ਵਾਪਰੀ। ਕਾਰ ਦੋ ਟਰੱਕਾਂ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿਚ ਸਵਾਰ ਸਾਰੇ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, ‘ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਚਾਰ ਜ਼ਖਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੰਜਵੇਂ ਜ਼ਖ਼ਮੀ ਨੂੰ ਊਧਮਪੁਰ ਸ਼ਹਿਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਮਰਨ ਵਾਲਿਆਂ ਦੀ ਪਛਾਣ ਨਿਤਿਨ ਡੋਗਰਾ, ਉਨ੍ਹਾਂ ਦੀ ਪਤਨੀ ਰਿਤੂ ਡੋਗਰਾ ਅਤੇ ਉਨ੍ਹਾਂ ਦੀਆਂ ਧੀਆਂ ਖੁਸ਼ੀ ਅਤੇ ਵਾਨੀ ਵਜੋਂ ਹੋਈ ਹੈ। ਜ਼ਖਮੀ ਦੀ ਪਛਾਣ ਤੀਜੀ ਬੇਟੀ ਬਰਿੰਦਾ ਵਜੋਂ ਹੋਈ ਹੈ।