PreetNama
ਫਿਲਮ-ਸੰਸਾਰ/Filmy

Juhi Chawla ਨੇ ਉਠਾਇਆ 5 ਜੀ ਨੈੱਟਵਰਕ ਖ਼ਿਲਾਫ਼ ਵੱਡਾ ਕਦਮ, ਐਕਟ੍ਰੈੱਸ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ

ਮੋਬਾਈਲ ਨੈੱਟਵਰਕ ਸੇਵਾ 5 ਜੀ ਨੂੰ ਲੈ ਕੇ ਭਾਰਤ ’ਚ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ। ਇਸ ਸੇਵਾ ਤੋਂ ਨਿਕਲਣ ਵਾਲੀ ਰੇਡੀਏਸ਼ਨ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਜ਼ਿਆਦਾਤਕ ਲੋਕਾਂ ਨੇ ਮੰਨਿਆ ਹੈ ਕਿ 5 ਜੀ ਸੇਵਾ ਤੋਂ ਨਿਕਣ ਵਾਲੀ ਰੇਡੀਏਸ਼ਨ ਕਾਫੀ ਖ਼ਤਰਨਾਕ ਹੈ। ਬਾਲੀਵੁੱਡ ਦੀ ਮਸ਼ਹੂਰ ਤੇ ਦਿੱਗਜ ਅਦਾਕਾਰਾ ਜੂਹੀ ਚਾਵਲਾ ਨੇ ਭਾਰਤ ’ਚ 5 ਜੀ ਸੇਵਾ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਜੂਹੀ ਚਾਵਲਾ ਕਾਫੀ ਸਮੇਂ ਤੋਂ 5 ਜੀ ਤੋਂ ਨਿਕਲਣ ਵਾਲੇ ਹਾਨੀਕਾਰਕ ਰੇਡੀਏਸ਼ਨ ਖ਼ਿਲਾਫ਼ ਲੋਕਾਂ ਜਾਗਰੂਕ ਕਰ ਰਹੀ ਹੈ। ਅੰਗਰੇਜ਼ੀ ਵੈੱਬਸਾਈਟ ਟਾਈਮਸ ਆਫ਼ ਇੰਡੀਆ ਦੀ ਖ਼ਬਰ ਅਨੁਸਾਰ ਉਨ੍ਹਾਂ ਨੇ ਭਾਰਤ ’ਚ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਖ਼ਿਲਾਫ਼ ਮੁੁੰਬਈ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਅਦਾਕਾਰਾ ਨੇ ਆਪਣੀ ਇਸ ਪਟੀਸ਼ਨ ’ਚ ਮੰਗ ਕੀਤੀ ਹੈ ਕਿ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਜੁੜੇ ਕਈ ਅਧਿਆਨਾਂ ’ਤੇ ਗੌਰ ਕੀਤੀ ਜਾਵੇ ਤੇ ਫਿਰ ਉਸ ਦੇ ਬਾਅਦ ਹੀ ਇਸ ਟੈਕਨਾਲੋਜੀ ਨੂੰ ਭਾਰਤ ’ਚ ਲਾਗੂ ਕਰਨ ’ਤੇ ਵਿਚਾਰ ਕੀਤਾ ਜਾਵੇਗਾ।
ਇਸ ਪੂਰੇ ਮਾਮਲੇ ’ਤੇ ਗੱਲ ਕਰਦੇ ਹੋਏ ਜੂਹੀ ਨੇ ਕਿਹਾ, ਅਸੀਂ ਤਕਨੀਕ ਨੂੰ ਲਾਗੂ ਕੀਤੇ ਜਾਣੇ ਦੇ ਖਿਲਾਫ਼ ਨਹੀਂ ਹਾਂ। ਇਸ ਦੇ ਉਲਟ ਅਸੀਂ ਟੈਕਨਾਲੋਜੀ ਦੀ ਦੁਨੀਆ ਤੋਂ ਨਿਕਲਣ ਵਾਲੇ ਨਵੇਂ ਉਤਪਾਦਾਂ ਨੂੰ ਭਰਪੂਰ ਲੁਤਫ ਉਠਾਉਂਦੇ ਹਾਂ ਜਿਨ੍ਹਾਂ ’ਚ ਵਾਇਰਲੈਸ ਕਮਿਊਨੀਕੇਸ਼ਨ ਵੀ ਸ਼ਾਮਲ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਡਿਵਾਈਸਾਂ ਨੂੰ ਇਸਤੇਮਾਲ ਕਰਨ ਨੂੰ ਲੈ ਕੇ ਅਸੀਂ ਹਮੇਸ਼ਾ ਹੀ ਦੁਬਿਧਾ ’ਚ ਰਹਿੰਦੇ ਹਾਂ।

Related posts

ਵੋਟਰਾਂ ਨੂੰ ਭਟਕਾਉਣ ਲਈ ਬਣਾਈ ਡਾ. ਮਨਮੋਹਨ ਸਿੰਘ ’ਤੇ ਫਿਲਮ?, ਇੱਕ ਹੋਰ ਪਟੀਸ਼ਨ ਦਾਇਰ

On Punjab

44 ਸਾਲ ਦੀ ਉਮਰ ਵਿਚ ਸੁਸ਼ਮਿਤਾ ਸੇਨ ਨੇ ਸ਼ੇਅਰ ਕੀਤੀ ਆਪਣੀ Love Story, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ

On Punjab

ਪੰਜਾਬੀ ਦਰਸ਼ਕਾਂ ਲਈ ਚੰਗੀਆਂ ਪੰਜਾਬੀ ਫਿਲਮਾਂ, ਵੈਬ-ਸੀਰੀਜ਼ ਅਤੇ ਸ਼ੋਅ ਆਦਿ ਮਨੋਰੰਜਨ ਸਮੱਗਰੀ ਦੇਣਾ ਹੀ ਸਾਡਾ ਮੁੱਖ ਉਦੇਸ਼- ਮਨੀਸ਼ ਕਾਲੜਾ

On Punjab