ਫਿਲਮ-ਸੰਸਾਰ/FilmyKangana Ranaut ਨੇ ਦੇਸ਼ ਦਾ ਨਾਂ ਬਦਲਣ ਦੀ ਕੀਤੀ ਮੰਗ, ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਕਿਹਾ- ਇੰਡੀਆ ਗੁਲਾਮੀ ਦੀ ਹੈ ਪਛਾਣ June 23, 2021268 ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਅਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿੰਦੀ ਹੈ। ਕੰਗਨਾ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੇ ਫੈਨਜ਼ ਨਾਲ ਗੱਲਬਾਤ ਤੇ ਨਵੀਆਂ-ਨਵੀਆਂ ਤਸਵੀਰਾਂ ਤੇ ਵੀਡੀਓਜ਼ ਆਦਿ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ ‘ਤੇ ਕਈ ਸਾਰੇ ਵਿਵਾਦਾਂ ਦੇ ਦੌਰਾਨ ਹਾਲਾਂਕਿ ਟਵਿੱਟਰ ਨੇ ਕੰਗਨਾ ਰਣੌਤ ਦੇ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੀ ਉਹ ਫੇਸਬੁੱਕ (Facebook) ਤੇ ਇੰਸਟਾਗ੍ਰਾਮ (Instagram) ਜ਼ਰੀਏ ਵੱਖ-ਵੱਖ ਮੁੱਦਿਆਂ ’ਤੇ ਅਾਪਣੀ ਰਾਏ ਜ਼ਰੂਰ ਸਾਂਝੀ ਕਰਦੀ ਰਹਿੰਦੀ ਹੈ। ਇਸ ਦੌਰਾਨ ਇਕ ਵਾਰ ਫਿਰ ਕੰਗਨਾ ਰਣੌਤ ਇਕ ਅਜਿਹੀ ਹੀ ਮੰਗ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹੈ ਜਿਸ ‘ਚ ਅਦਾਕਾਰਾ ਨੇ ਦੇਸ਼ ਦਾ ਨਾਂ ਬਦਲਣ ਦੀ ਮੰਗ ਕੀਤੀ ਹੈ।ਕੰਗਨਾ ਦਾ ਕਹਿਣਾ ਹੈ ਕਿ ‘ਇੰਡੀਆ’ ਗੁਲਾਮੀ ਦੀ ਪਛਾਣ ਹੈ। ਇਸ ਲਈ ਇਸ ਨੂੰ ਬਦਲ ਦੇਣਾ ਚਾਹੀਦਾ ਹੈ। ਕੰਗਨਾ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ‘ਜਦੋਂ ਤਕ ਦੇਸ਼ ਪੱਛਮੀ ਦੇਸ਼ਾਂ ਦੀ ਇਕ ‘ਚੀਪ ਕਾਪੀ’ ਬਣਿਆ ਰਹੇਗਾ ਉਦੋਂ ਤਕ ਤਰੱਕੀ ਨਹੀਂ ਕਰ ਸਕੇਗਾ। ਭਾਰਤ ਉਦੋਂ ਹੀ ਉੱਪਰ ਉੱਠ ਸਕਦਾ ਹੈ, ਜਦੋਂ ਉਹ ਆਪਣੀ ਪ੍ਰਾਚੀਨ ਸੱਭਿਅਤਾ ਤੇ ਸੰਸਕ੍ਰਿਤੀ ’ਚ ਵਿਸ਼ਵਾਸ ਕਰਕੇ ਉਸੇ ਰਸਤੇ ’ਤੇ ਅੱਗੇ ਵਧੇਗਾ’।