ਆਸਟ੍ਰੇਲੀਆ ‘ਚ ਖਾਲਿਸਤਾਨ ਸਮਰਥਕਾਂ ਦਾ ਹੌਂਸਲਾ ਇੰਨਾ ਵੱਧ ਗਿਆ ਹੈ ਕਿ ਹੁਣ ਉਨ੍ਹਾਂ ਨੇ ਸੜਕ ਵਿਚਕਾਰ ਭਾਰਤੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਕ ਹੋਰ ਮਿਲੀ ਜਾਣਕਾਰੀ ਅਨੁਸਾਰ ਕੁਝ ਖਾਲਿਸਤਾਨ ਸਮਰਥਕਾਂ ਨੇ ਪੈਦਲ ਜਾ ਰਹੇ 23 ਸਾਲਾ ਭਾਰਤੀ ਵਿਦਿਆਰਥੀ ਦੀ ਕੁੱਟਮਾਰ ਕੀਤੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀ ‘ਤੇ ਚਾਰ ਸਮਰਥਕਾਂ ਨੇ ਹਮਲਾ ਕੀਤਾ, ਜਿਨ੍ਹਾਂ ਨੇ ਉਸ ‘ਤੇ ਲੋਹੇ ਦੀਆਂ ਰਾਡਾਂ ਨਾਲ ਵਾਰ ਕੀਤੇ ਅਤੇ ਉਸ ਨੂੰ ਲੱਤਾਂ ਤੇ ਮੁੱਕੇ ਮਾਰੇ।
ਖਾਲਿਸਤਾਨ ਜ਼ਿੰਦਾਬਾਦ ਦੇ ਲਾਏ ਨਾਅਰੇ
ਆਸਟ੍ਰੇਲੀਆ ਟੂਡੇ ਨਿਊਜ਼ ਪੋਰਟਲ ਦੀ ਰਿਪੋਰਟ ਮੁਤਾਬਕ ਵਿਦਿਆਰਥੀ ਕੰਮ ‘ਤੇ ਜਾ ਰਿਹਾ ਸੀ ਜਦੋਂ ਸਿਡਨੀ ਦੇ ਪੱਛਮੀ ਉਪਨਗਰ ਮੈਰੀਲੈਂਡਜ਼ ‘ਚ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਵਿਦਿਆਰਥੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਵਿਦਿਆਰਥੀ ਪਾਰਟ ਟਾਈਮ ਡਰਾਈਵਰ ਵਜੋਂ ਕੰਮ ਕਰਦਾ ਹੈ।
ਵਿਦਿਆਰਥੀ ਨੇ ਅੱਗੇ ਦੱਸਿਆ ਕਿ ਉਹ ਪਾਰਟ ਟਾਈਮ ਡਰਾਈਵਰ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਕਾਰ ਵਿਚ ਚੜ੍ਹਿਆ ਤਾਂ ਉਸ ਨੂੰ ਖਿੱਚ ਕੇ ਬਾਹਰ ਕੱਢਿਆ ਗਿਆ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਿਆ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਹਮਲਾਵਰਾਂ ਨੇ ਹਮਲੇ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ। ਇਸ ਦੌਰਾਨ ਉਹ ਵਾਰ-ਵਾਰ ”ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਗਾਉਂਦੇ ਰਹੇ ਸਨ।
ਖਾਲਿਸਤਾਨ ਦੇ ਮੁੱਦੇ ਦਾ ਵਿਰੋਧ ਕਰਨ ‘ਤੇ ਦਿੱਤੀ ਧਮਕੀ
ਕੁੱਟਮਾਰ ਕਰਨ ਤੋਂ ਬਾਅਦ ਹਮਲਾਵਰਾਂ ਨੇ ਵਿਦਿਆਰਥੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਖਾਲਿਸਤਾਨ ਦੇ ਮੁੱਦੇ ਦਾ ਵਿਰੋਧ ਕੀਤਾ ਤਾਂ ਉਹ ਉਸ ਨੂੰ ਅਜਿਹਾ ਸਬਕ ਸਿਖਾ ਦੇਣਗੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਿਊ ਸਾਊਥ ਵੇਲਜ਼ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਭਾਰਤੀ ਵਿਦਿਆਰਥੀ ਨੂੰ ਵੈਸਟਮੀਡ ਹਸਪਤਾਲ ਲਿਜਾਇਆ ਗਿਆ ਹੈ। ਉਸ ਦੇ ਸਿਰ, ਲੱਤ ਅਤੇ ਬਾਂਹ ‘ਤੇ ਗੰਭੀਰ ਸੱਟਾਂ ਲੱਗੀਆਂ।