ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ (ਯੂ.ਪੀ. ਗੇਟ) ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਹੁਣ ਦਿੱਲੀ ਸਰਹੱਦ ਖਾਲੀ ਕਰਨ ਲਈ ਨਵੀਂ ਸ਼ਰਤ ਰੱਖੀ ਹੈ। ਇਸ ਸ਼ਰਤ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਕੇਂਦਰ ਸਰਕਾਰ ਨੂੰ ਨਵਾਂ ਅਲਟੀਮੇਟਮ ਦਿੱਤਾ ਹੈ। ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਜੇਕਰ ਅਗਲੇ ਸਾਲ 26 ਜਨਵਰੀ ਤਕ ਕਿਸਾਨਾਂ ਦੀਆਂ ਬਾਕੀ ਸਾਰੀਆਂ 6 ਮੰਗਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸਿੰਘੂ, ਸ਼ਾਹਜਹਾਂਪੁਰ, ਟਿੱਕਰੀ ਅਤੇ ਗਾਜ਼ੀਪੁਰ) ਛੱਡ ਦੇਣਗੇ।
ਬੁੱਧਵਾਰ ਨੂੰ ਗਾਜ਼ੀਆਬਾਦ ਦੇ ਸਦਰ ਪਿੰਡ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਤਾਂ ਉਹ ਪ੍ਰਸਤਾਵ ਲਿਆ ਸਕਦੇ ਹਨ ਪਰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਅਤੇ 700 ਕਿਸਾਨਾਂ ਦੀ ਮੌਤ ਵੀ ਸਾਡਾ ਮੁੱਦਾ ਹੈ। ਸਰਕਾਰ ਨੂੰ ਵੀ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ। ਜੇਕਰ ਸਰਕਾਰ 26 ਜਨਵਰੀ ਤੋਂ ਪਹਿਲਾਂ ਸਹਿਮਤ ਹੁੰਦੀ ਹੈ ਤਾਂ ਅਸੀਂ ਚਲੇ ਜਾਵਾਂਗੇ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਬਾਰੇ ਦੱਸਾਂਗੇ।
ਇਹ ਹਨ ਕਿਸਾਨ ਜਥੇਬੰਦੀਆਂ ਦੀਆਂ 6 ਅਹਿਮ ਮੰਗਾਂ
- ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਸਾਨ ਜਥੇਬੰਦੀਆਂ (ਸੰਯੁਕਤ ਕਿਸਾਨ ਮੋਰਚਾ) ਨਾਲ ਗੱਲ ਕਰਨੀ ਚਾਹੀਦੀ ਹੈ।
- ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਸਹਿਮਤ ਹੋਣਾ ਚਾਹੀਦਾ ਹੈ।
- ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ‘ਤੇ ਦਰਜ ਕੇਸ ਵਾਪਸ ਲਏ ਜਾਣ।
- ਲੱਖੀਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
- ਬਿਜਲੀ ਬਿੱਲ ਦਾ ਮੁੱਦਾ
- ਹਵਾ ਪ੍ਰਦੂਸ਼ਣ ਦਾ ਮੁੱਦਾ, ਜੋ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਸਬੰਧਤ ਹੈ।