ਸੰਯੁਕਤ ਕਿਸਾਨ ਮੋਰਚਾ ਦੇ ਵਿਵਾਦ ਕਿਸਾਨ ਆਗੂਆਂ ‘ਚ ਸ਼ੁਮਾਰ ਗੁਰਨਾਮ ਸਿੰਘ ਚੜੂਨੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪਾਕਿਸਤਾਨੀ ਕਹਿ ਕੇ ਬੁਰੀ ਤਰ੍ਹਾਂ ਫਸ ਚੁੱਕੇ ਹਨ। ਲਗਾਤਾਰ ਭਾਰੀ ਵਿਰੋਧ ਦਾ ਸਾਹਮਣਾ ਕਰ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਇਸ ਮਾਮਲੇ ‘ਚ ਗ੍ਰਿਫ਼ਤਾਰੀ ਵੀ ਦੇ ਸਕਦੇ ਹਨ। ਉਨ੍ਹਾਂ ਦੇ ਨਾਲ ਕਈ ਸਮਰਥਕ ਕਿਸਾਨ ਵੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਦੇ ਇਸ ਕਦਮ ਨੂੰ ਅਕਸ ਸੁਧਾਰਣ ਤੇ ਸਿਆਸੀ ਚਮਕ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਉੱਥੇ ਹੀ ਗੁਰਨਾਮ ਸਿੰਘ ਚੜੂਨੀ ਨੂੰ ਗ੍ਰਿਫ਼ਤਾਰ ਕਰਨ ਜਾਂ ਨਾ ਕਰਨ ਦਾ ਅੰਤਿਮ ਫ਼ੈਸਲਾ ਫਰੀਦਾਬਾਦ ਪੁਲਿਸ ਦਾ ਹੋਵੇਗਾ।
ਅੰਦੋਲਨਕਾਰੀਆਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਫਰੀਦਾਬਾਦ ਪੁਲਿਸ ਚੌਕਸ
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨਕਾਰੀਆਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਦੇਖਦੇ ਹੋਏ ਫਰੀਦਾਬਾਦ ਪੁਲਿਸ ਵੀ ਚੌਕਸ ਹੈ। ਸ਼ੁੱਕਰਵਾਰ ਨੂੰ ਵੀ ਬਦਰਪੁਰ ਬਾਰਡਰ ‘ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁਲਿਸ ਕਮਿਸ਼ਨਰ ਓਪੀ ਸਿੰਘ ਦਾ ਕਹਿਣਾ ਹੈ ਕਿ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋਵੇ, ਇਸ ਦੇ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਚਿੰਨ੍ਹਿਤ ਥਾਵਾਂ ‘ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਕੁਝ ਹੰਗਾਮਾਕਾਰੀ ਮੌਕੇ ਦਾ ਫਾਇਦਾ ਚੁੱਕ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਤਰ੍ਹਾਂ ਦੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਤਿਆਰ ਹੈ। ਉਨ੍ਹਾਂ ਦੱਸਿਆ ਕਿ ਬਾਰਡਰ ਖੇਤਰ ‘ਚ ਸ਼ੱਕੀ ਲੋਕਾਂ ਦੀ ਨਿਗਰਾਨੀ ਕੀਤੀ ਜਾਵੇਗੀ ਤੇ ਵਾਹਨਾਂ ਦੀ ਜਾਂਚ ਹੋਵੇਗੀ। ਸਾਰੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਦਿੱਲੀ ਜਾਣ ਵਾਲੇ ਮਾਰਗਾਂ ‘ਤੇ ਪੈਟਰੋਲਿੰਗ ਕੀਤੀ ਜਾਵੇ। ਨਕਾਰਾਤਮਕ ਅਕਸ ਵਾਲੇ ਲੋਕਾਂ ‘ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਪੁਲਿਸ ਉਸ ਨਾਲ ਸਖਤੀ ਨਾਲ ਨਜਿੱਠੇਗੀ।