22.12 F
New York, US
February 22, 2025
PreetNama
ਰਾਜਨੀਤੀ/Politics

Lakhimpur Kheri Violence: ਲਖੀਮਪੁਰ ਖੀਰੀ ਪਹੁੰਚਿਆ ਅਕਾਲੀ ਦਲ ਦਾ ਵਫਦ, ਕੇਂਦਰੀ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਪੁੱਜਿਆ ਹੈ। ਵਫ਼ਦ ਵੱਲੋਂ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁਖ ਵੰਡਾਇਆ ਗਿਆ। ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਸਾਬਕਾ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ, ‘ਅਸੀਂ (ਕੇਂਦਰੀ ਗ੍ਰਹਿ ਰਾਜ) ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਲਖੀਮਪੁਰ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ।’

ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਐਤਵਾਰ ਨੂੰ ਜਦੋਂ ਤਿਕੋਨਿਆ ਇਲਾਕੇ ਵਿਚ ਗੱਡੀਆਂ ਦੇ ਕਾਫਿਲੇ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤਕ ਇਸ ‘ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਲਖੀਮਪੁਰ ਪਹੁੰਚ ਰਹੇ ਹਨ। ਕਾਂਗਰਸ ‘ਚੋਂ ਪ੍ਰਿਅੰਕਾ ਤੇ ਰਾਹੁਲ ਗਾਂਧੀ ਪਹਿਲਾਂ ਹੀ ਪੀੜਤ ਪਰਿਵਾਰ ਨੂੰ ਮਿਲ ਚੁੱਕੇ ਹਨ। ਇਸ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਵਿਚ ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ।

ਜਾਣੋ ਤਾਜ਼ਾ ਅਪਡੇਟ :

– ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਪੁੱਜਿਆ ਹੈ। ਵਫ਼ਦ ਵੱਲੋਂ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁਖ ਵੰਡਾਇਆ ਗਿਆ। ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਕੱਲ੍ਹ ਮੋਹਾਲੀ ਤੋਂ ਲਖੀਮਪੁਰ ਖੀਰੀ ਵੱਲ ਤੁਰੇ ਸੀ ਪਰ ਉਨ੍ਹਾਂ ਨੂੰ ਯੂਪੀ-ਹਰਿਆਣਾ ਬਾਡਰ ‘ਤੇ ਉਨ੍ਹਾਂ ਨੂੰ ਰੁਕ ਲਿਆ ਗਿਆ ਸੀ ਪਰ ਅੱਜ ਉਹ ਲਖੀਮਪੁਰ ਖੀਰੀ ਵੱਲ ਆਪਣੇ ਕਾਫਲੇ ਦੇ ਨਾਲ ਚੱਲ ਪਏ ਨੇ ਤੇ ਕੁਝ ਹੀ ਦੇਰ ਤਕ ਪਹੁੰਚ ਜਾਣਗੇ।

– ਏਐੱਨਆਈ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਤੀਨਿਧੀ ਮੰਡਲ ਲਖਨਊ ਪਹੁੰਚਿਆ ਹੈ। ਇੱਥੇ ਇਹ ਲੋਕ ਲਖੀਮਪੁਰ ਖੀਰੀ ਜਾਣਗੇ ਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।

– ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ। ਕਿਸਾਨਾਂ ਨੂੰ ਮਾਰਿਆ ਜਾ ਰਿਹਾ ਹੈ। ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ।

– ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਮੰਦਭਾਗਾ ਦੱਸਿਆ ਹੈ ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਉੱਥੋਂ ਦੇ ਤਾਜ਼ਾ ਹਾਲਾਤ ‘ਤੇ ਸ਼ੁੱਕਰਵਾਰ ਤਕ ਰਿਪੋਰਟ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ ਰਾਜ ਸਰਕਾਰ ਨੂੰ ਇਹ ਵੀ ਪੁੱਛਿਆ ਹੈ ਕਿ ਹੁਣ ਤੱਕ ਕਿਹੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤੇ ਜਿਨ੍ਹਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।

– ਹਿੰਸਾ ਵਿਚ ਆਪਣਾ ਬੇਟਾ ਗਵਾਉਣ ਵਾਲੀ ਮਾਂ ਦੇ ਇਲਾਜ ਦਾਂ ਤੁਰੰਤ ਇੰਤਜ਼ਾਮ ਕਰਨ ਦਾ ਹੁਕਮ ਦਿੱਤਾ ਗਿਆ।

– ਉੱਤਰ ਪ੍ਰਦੇਸ਼ ਦੀ ਵਧੀਕ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੂੰ ਘਟਨਾ ਬਾਰੇ ਕੀਤੀ ਗਈ ਕਾਰਵਾਈ ਬਾਰੇ ਪੁੱਛਿਆ।

– ਅਦਾਲਤ ਨੂੰ ਦੱਸਿਆ ਗਿਆ ਹੈ ਕਿ ਮਾਮਲੇ ਦੀ ਜਾਂਚ ਲਈ ਇੱਕ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।

– ਇਲਾਹਾਬਾਦ ਹਾਈ ਕੋਰਟ ਦੇ ਇੱਕ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਵਿੱਚ ਇੱਕ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

Related posts

ਡੇਰਾ ਮੁਖੀ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ : ਸੇਖੋਂ

On Punjab

ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ’ਚ ਦੇਰੀ

On Punjab

ਕੋਰੋਨਾ ਮਹਾਮਾਰੀ ਦੀ ਸਥਿਤੀ ’ਤੇ ਕੱਲ੍ਹ ਲੋਕਸਭਾ ਤੇ ਰਾਜਸਭਾ ’ਚ ਸਾਰੀਆਂ ਪਾਰਟੀਆਂ ਨਾਲ ਕਰਨਗੇ ਪੀਐੱਮ ਮੋਦੀ ਬੈਠਕ

On Punjab