ਕੈਬਨਿਟ (Cabinet Meeting) ਵਿਸਥਾਰ ਦੀਆਂ ਖ਼ਬਰਾਂ ਵਿਚਕਾਰ ਹੁਣ ਮੌਜੂਦਾ ਮੰਤਰੀਆਂ ਦੇ ਅਸਤੀਫ਼ਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ। ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ, ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ, ਮਹਿਲਾ ਬਾਲ ਵਿਕਾਸ ਮੰਤਰੀ ਦੇਬਾਸ਼੍ਰੀ ਚੌਧਰੀ, ਖਾਦ ਤੇ ਰਸਾਇਨ ਮੰਤਰੀ ਸਦਾਨੰਦ ਗੌੜਾ ਵੱਲੋਂ ਵੀ ਅਸਤੀਫ਼ਾ ਦੇਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਿਸ਼ੰਕ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੋਰੋਨਾ ਦੇ ਚੱਲਦਿਆਂ ਨਿਸ਼ੰਕ ਏਮਜ਼ ਹਸਪਤਾਲ ‘ਚ ਦਾਖਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ ਤੇ ਉਨ੍ਹਾਂ ਨੂੰ ਕਰੀਬ 15 ਦਿਨ ਤਕ ਆਈਸੀਯੂ ‘ਚ ਵੀ ਰਹਿਣਾ ਪਿਆ ਸੀ।