ਕੈਨੇਡਾ ਦੇ ਟਾਪ 11 ਗੈਂਗਸਟਰਾਂ ਦੀ ਸੂਚੀ ‘ਚ ਸ਼ਾਮਲ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਵੈਨਕੂਵਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਉਹ ਵੈਨਕੂਵਰ ‘ਚ ਇਕ ਵਿਆਹ ‘ਚ ਸ਼ਾਮਲ ਹੋਣ ਤੋਂ ਬਾਅਦ ਦੁਪਿਹਰ ਕਰੀਬ 1:30 ਵਜੇ ਹਾਲ ਤੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।
ਉਥੇ ਹੀ ਘਟਨਾਸਥਾਨ ਤੋਂ ਕੁਝ ਦੂਰੀ ‘ਤੇ ਉਸਦੀ ਗੱਡੀ ਮਿਲੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਸਦੇ ਵਿਰੋਧੀ ਗੈਂਗ ਵਲੋਂ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਅਮਰਪ੍ਰੀਤ ਸਮਰਾ ਸੰਯੁਕਤ ਰਾਸ਼ਟਰ ਗੈਂਗ ਨਾਲ ਜੁੜਿਆ ਹੋਇਆ ਸੀ। ਜਿਸ ਦੀ ਬ੍ਰਦਰਜ਼ ਕੀਪਰਸ ਗਿਰੋਹ ਨਾਲ ਕਈ ਸਾਲਾਂ ਤੋਂ ਦੁਸ਼ਮਣੀ ਚਲ ਰਹੀ ਸੀ। ਪੁਲਿਸ ਮੁਤਾਬਕ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।