PreetNama
ਖਬਰਾਂ/Newsਖਾਸ-ਖਬਰਾਂ/Important News

ਖਾਲਿਸਤਾਨੀ ਪੰਨੂ ਨੂੰ ਮਾਰਨ ਦੀ ਸਾਜਿਸ਼ ਹੇਠ ਨਿਖਿਲ ਗੁਪਤਾ ਨੂੰ US ਪੁਲਿਸ ਨੇ ਕੀਤਾ ਗ੍ਰਿਫਤਾਰ

ਕੈਨੇਡਾ ਤੋਂ ਬਾਅਦ ਅਮਰੀਕਾ ਵਿੱਚ ਖਾਲਿਸਤਾਨੀ ਅੱਤਵਾਦੀ ਅਤੇ ਜਸਟਿਸ ਫਾਰ ਸਿੱਖ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਭਾਰਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਮਰੀਕੀ ਪੁਲਿਸ ਨੇ ਭਾਰਤੀ ਮੂਲ ਦੇ ਨਿਖਿਲ ਗੁਪਤਾ ਨੂੰ ਕਥਿਤ ਤੌਰ ‘ਤੇ ਅੱਤਵਾਦੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਨਿਊਯਾਰਕ ਵਿੱਚ ਅਮਰੀਕੀ ਅਟਾਰਨੀ ਡੈਮਿਅਨ ਵਿਲੀਅਮਜ਼ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ‘ਮੁਲਜ਼ਮ ਨੇ ਭਾਰਤ ਤੋਂ ਨਿਊਯਾਰਕ ਸ਼ਹਿਰ ਵਿੱਚ ਯਾਤਰਾ ਕਰ ਰਹੇ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚੀ, ਜੋ ਜਨਤਕ ਤੌਰ ’ਤੇ ਸਿੱਖਾਂ ਲਈ ਵੱਖਰੇ ਦੇਸ਼ ਦੀ ਵਕਾਲਤ ਕਰਦਾ ਹੈ।’ ਇਸ ਪੂਰੇ ਬਿਆਨ ਵਿੱਚ ਪੰਨੂ ਦਾ ਨਾਂ ਕਿਤੇ ਵੀ ਨਹੀਂ ਲਿਖਿਆ ਹੋਇਆ ਸੀ।

ਅਮਰੀਕੀ ਨਿਆਂ ਵਿਭਾਗ ਨੇ ਇਸ ਪੂਰੇ ਮਾਮਲੇ ਸਬੰਧੀ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਿਖਿਲ ਗੁਪਤਾ ਕਤਲ ਦੀ ਸਾਜ਼ਿਸ਼ ਲਈ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੁਆਰਾ ਭਰਤੀ ਕੀਤੇ ਜਾਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਸੀ। ਪ੍ਰੈਸ ਰਿਲੀਜ਼ ਵਿੱਚ ਦੱਸਿਆ ਗਿਆ ਹੈ ਕਿ 52 ਸਾਲਾ ਨਿਖਿਲ ਗੁਪਤਾ ਭਾਰਤੀ ਨਾਗਰਿਕ ਹੈ। ਗੁਪਤਾ ਨੂੰ ਚੈੱਕ ਗਣਰਾਜ ਦੇ ਅਧਿਕਾਰੀਆਂ ਨੇ ਇਸ ਸਾਲ 30 ਜੂਨ ਨੂੰ ਅਮਰੀਕਾ ਅਤੇ ਚੈੱਕ ਗਣਰਾਜ ਦਰਮਿਆਨ ਦੁਵੱਲੀ ਹਵਾਲਗੀ ਸੰਧੀ ਤਹਿਤ ਗ੍ਰਿਫ਼ਤਾਰ ਕੀਤਾ ਸੀ।

ਅਮਰੀਕੀ ਨਿਆਂ ਵਿਭਾਗ ਨੇ ਪ੍ਰੈੱਸ ਰਿਲੀਜ਼ ‘ਚ ਕਿਹਾ ਕਿ ਭਾਰਤ ‘ਚ ਬੈਠੇ ਸੀ.ਸੀ.-1 ਦੇ ਇਸ਼ਾਰੇ ‘ਤੇ ਨਿਖਿਲ ਗੁਪਤਾ ਨੇ ਕਤਲ ਲਈ ‘ਕਾਤਲ’ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਨਿਖਿਲ ਇੱਕ ਅਜਿਹੇ ਵਿਅਕਤੀ ਦੇ ਸੰਪਰਕ ਵਿੱਚ ਆਇਆ ਜੋ ਅਪਰਾਧੀਆਂ ਨਾਲ ਜੁੜਿਆ ਹੋਇਆ ਸੀ। ਪਰ ਇਹ ਵਿਅਕਤੀ ਕਾਤਲ ਨਹੀਂ ਸਗੋਂ ਅਮਰੀਕੀ ਏਜੰਸੀਆਂ ਦਾ ਖੁਫੀਆ ਸੂਤਰ ਸੀ। ਇਸੇ ਸੂਤਰ ਨੇ ਨਿਖਿਲ ਗੁਪਤਾ ਦੀ ਜਾਣ-ਪਛਾਣ ਇਕ ਵਿਅਕਤੀ ਨਾਲ ਕਰਵਾਈ, ਜਿਸ ਨੂੰ ਸੁਪਾਰੀ ਕਿੱਲਰ ਦੱਸਿਆ ਗਿਆ। ਇਹ ਸਰੋਤ ਅਤੇ ਸੁਪਾਰੀ ਕਿੱਲਰ ਦੋਵੇਂ ਗੁਪਤ ਏਜੰਟ ਸਨ।

Related posts

ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ , ਹੁਣ ਤੱਕ 26478 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

On Punjab

ਸੈਂਸੈਕਸ ਪਹਿਲੀ ਵਾਰ 83,000 ਦੇ ਪਾਰ, ਨਿਫ਼ਟੀ 25,400 ਤੋਂ ਉੱਪਰ

On Punjab

ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਲਈ ਸ਼ਰਾਬ ਦਾ ਪਰਮਿਟ ਰੱਦ

On Punjab