17.92 F
New York, US
December 22, 2024
PreetNama
ਖਬਰਾਂ/News

ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼, ਕੈਬਨਿਟ ਮੰਤਰੀ ਨੇ ਇਸ ਕਾਰਨ ਲਿਆ ਫ਼ੈਸਲਾ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜ਼ਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਈ ਸੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ‘ਚ ਸ਼ਾਮਲ ਕਰਵਾਇਆ ਸੀ।

Related posts

ਅਨੇਕਾ ਸਰੀਰਕ ਬਿਮਾਰੀਆਂ ਦਾ ਨਾਸ ਕਰਦਾ ਸ਼ਿਲਾਜੀਤ, ਜਾਣੋ ਹਿਮਾਲਿਆ ‘ਚੋਂ ਮਿਲਣ ਵਾਲੇ ਇਸ ਕਾਲੇ ਪਦਾਰਥ ਦੇ ਫਾਇਦੇ

On Punjab

ਅਰੁਣ ਨੂੰ ਪ੍ਰੈੱਸ ਕਲੱਬ ਵੱਲੋਂ ਕੀਤਾ ਗਿਆ ਸਨਮਾਨਿਤ

Pritpal Kaur

ਮੋਦੀ ਦੀ ਇੰਟਰਵਿਊ ਮਗਰੋਂ ਭਗਵੰਤ ਮਾਨ ਦੇ ‘ਸਵਾਲ-ਜਵਾਬ’

On Punjab