ਸੰਸਦ ਦੇ ਮੌਨਸੂਨ ਸੈਸ਼ਨ ਦਾ ਦੂਜਾ ਹਫ਼ਤਾ ਅੱਜ ਖ਼ਤਮ ਹੋ ਜਾਵੇਗਾ ਪਰ ਕੰਮ-ਕਾਜ ਠੀਕ ਢੰਗ ਨਾਲ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ। ਸੰਸਦ ਦੇ ਦੋਵਾਂ ਸਦਨਾਂ ਨੂੰ ਮਿਲਾ ਕੇ ਪਿਛਲੇ ਅੱਠ ਦਿਨਾਂ ’ਚ ਸਿਰਫ਼ 9 ਘੰਟਿਆਂ ਦਾ ਕੰਮ-ਕਾਮ ਹੋਇਆ ਹੈ। ਸ਼ੁੱਕਰਵਾਰ ਨੂੰ ਵੀ ਵਿਰੋਧੀ ਆਗੂ ਪੈਗਾਸਸ, ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ’ਤੇ ਸੰਸਦ ’ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਸ਼ੁੱਕਰਵਾਰ ਨੂੰ ਵੀ ਵਿਰੋਧੀ ਆਗੂਆਂ ਨੇ ਪੈਗਾਸਸ, ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ’ਤੇ ਸੰਸਦ ’ਚ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਸੋਮਵਾਰ ਭਾਵ 2 ਅਗਸਤ ਨੂੰ ਸਵੇਰੇ 11 ਵਜੇ ਤਕ ਲੋਕਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।
ਪੈਗਾਸਸ ਜਾਸੂਸੀ ਵਿਵਾਦ, ਖੇਤੀ ਕਾਨੂੰਨ ਤੇ ਬਾਲਣ ਭਾਵ ਤੇਲ ਤੇ ਪੈਟਰੋਲ ਦੀਆਂ ਕੀਮਤਾਂ ’ਚ ਵਧੇ ਨੂੰ ਲੈ ਕੇ ਵਿਰੋਧੀ ਸੰਸਦ ਮੈਂਬਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੋਮਵਾਰ ਭਾਵ 2 ਅਗਸਤ ਨੂੰ ਸਵੇਰੇ 11 ਵਜੇ ਤਕ ਲੋਕਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।
– ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬਸਪਾ) ਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਧਰਨਾ ਦਿੱਤਾ ਤੇ ਕੇਂਦਰ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸੰਸਦ ਪਰਿਸਰ ’ਚ ਵਿਰੋਧ ਪ੍ਰਦਰਸ਼ਨ ਕਰ ਰਹੀ ਐੱਸਏਜੀ ਆਗੂ ਹਰਸਿਮਰਤ ਕੌਰ ਨੇ ਕਿਹਾ ਕਿ ਅਸੀਂ ਕੱਲ੍ਹ ਰਾਸ਼ਟਰਪਤੀ ਨੂੰ ਮਿਲਾਗੇ। ਉੱਥੇ ਕਾਂਗਰਸ ਸੰਸਦ ਮੈਂਬਰ ਜੇਐੱਸ ਗਿੱਲ ਨੇ ਕਿਹਾ ਕਿ ਅਸੀਂ ਇੱਥੇ ਕਿਸਾਨਾਂ ਦੇ ਹੱਕ ’ਚ ਖੜ੍ਹੇ ਹਾਂ।
ਪੈਗਾਸਸ, ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਦਨ ’ਚ ਕੀਤਾ ਭਾਰੀ ਹੰਗਾਮਾ। ਇਸ ਦੌਰਾਨ ਰਾਜਸਭਾ ਨੂੰ ਹੰਗਾਮੇ ਦੌਰਾਨ ਦੁਪਹਿਰ 12 ਵਜੇ ਤਕ ਮੁਲਤਵੀ ਕਰ ਦਿੱਤਾ ਗਿਆ।
– ਕਾਂਗਰਸੀ ਸੰਸਦ ਮੈਂਬਰ ਮਨੀਕਮ ਟੈਗੋਰ (Manickam Tagore) ਨੇ ਸ਼ੁੱਕਰਵਾਰ ਨੂੰ ਪੈਗਾਸਸ ਦੇ ਮੁੱਦਿਆਂ ’ਤੇ ਲੋਕਸਭਾ ’ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ।
ਲੋਕਸਭਾ ਦੀ ਕਾਰਵਾਈ ਵੀਰਵਾਰ ਨੂੰ ਤੀਜੀ ਵਾਰ ਦੁਪਹਿਰ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ ਕਿਉਂਕਿ ਵਿਰੋਧੀ ਸੰਸਦ ਮੈਂਬਰਾਂ ਨੇ ਪੈਗਾਸਸ ਤੇ ਹੋਰ ਮੁੱਦਿਆਂ ’ਤੇ ਆਪਣਾ ਵਿਰੋਧ ਜਾਰੀ ਰੱਖਿਆ ਸੀ। ਦੁਪਹਿਰ 12:30 ਵਜੇ ਜਦੋਂ ਸਦਨ ਦੀ ਬੈਠਕ ਹੋਈ ਤਾਂ ਕਾਰਵਾਈ ਦੀ ਅਗਵਾਈ ਕਰ ਰਹੇ ਰਾਜੇਂਦਰ ਅਗਰਵਾਲ ਨੇ ਮੰਤਰੀਆਂ ਦੁਆਰਾ ਰੱਖੇ ਜਾਣ ਵਾਲੇ ਦਸਤਾਵੇਜ਼ ਲਈ ਵਿਰੋਧ ਜਾਰੀ ਰੱਖਣ ’ਤੇ ਉਨ੍ਹਾਂ ਨੇ ਸਦਨ ਦੀ ਕਾਰਵਾਈ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲੇ ਦਿਨ ’ਚ ਲੋਕਸਭਾ ਸਪੀਕਰ ਓਮ ਬਿਰਲਾ ਨੇ ਕੁਝ ਵਿਰੋਧੀ ਸੰਸਦ ਮੈਂਬਰਾਂ ਦੇ ਬੁਰੇ ਵਿਵਹਾਰ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਓਮ ਬਿਰਲਾ ਨੇ ਸਦਨ ’ਚ ਹੰਗਾਮਾ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਅਜਿਹਾ ਹੀ ਚੱਲਦਾ ਰਿਹਾ ਤਾਂ ਮੈਨੂੰ ਸਦਨ ਦੀ ਇੱਜ਼ਤ ਬਣਾਏ ਰੱਖਣ ਲਈ ਉਨ੍ਹਾਂ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨੀ ਪਵੇਗੀ। ਸਦਨ ਦੇ ਕੁਝ ਮੈਂਬਰ ਅਜਿਹੀਆਂ ਘਟਨਾਵਾਂ ਨੂੰ ਦੋਹਰਾ ਰਹੇ ਹਨ ਜੋ ਸੰਸਦ ਦੇ ਨਿਯਮਾਂ ਖ਼ਿਲਾਫ਼ ਹਨ।