PM Modi skip Holi Milan: ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ । ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਹੋਣ ਵਾਲੇ ਸਮਾਗਮਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ । ਇਸ ਲਈ ਮੈਂ ਇਸ ਸਾਲ ਕਿਸੇ ਵੀ ਹੋਲੀ ਮਿਲਨ ਸਮਾਰੋਹ ਵਿੱਚ ਹਿੱਸਾ ਨਹੀਂ ਲਵਾਂਗਾ । ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਵੱਲੋਂ ਮੰਗਲਵਾਰ ਨੂੰ ਇੱਕ ਟਵੀਟ ਕੀਤਾ ਸੀ । ਜਿਸ ਵਿੱਚ ਸਿਹਤ ਮੰਤਰਾਲੇ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਸੀ ।
ਦੱਸ ਦੇਈਏ ਕਿ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 21 ਮਾਮਲਾ ਦੀ ਪੁਸ਼ਟੀ ਕੀਤੀ ਗਈ ਹੈ । ਜਿਸਦੇ ਮੱਦੇਨਜ਼ਰ ਡਾ. ਹਰਸ਼ਵਰਧਨ ਵੱਲੋਂ ਕੈਬਨਿਟ ਮੀਟਿੰਗ ਕੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਨੂੰ ਲੈ ਕੇ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ । ਇਸ ਸਬੰਧੀ ਸਿਹਤ ਮੰਤਰੀ ਨੇ ਦੱਸਿਆ ਕਿ ਸਕ੍ਰੀਨਿੰਗ ਅਤੇ ਆਈਸੋਲੇਸ਼ਨ ਵਾਰਡ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ ।
ਉੱਥੇ ਹੀ ਪੀਐਮ ਮੋਦੀ ਵੀ ਕੋਰੋਨਾ ਨੂੰ ਲੈ ਕੇ ਲਗਾਤਾਰ ਚੌਕਸ ਰਹਿੰਦੇ ਹਨ । ਅੱਜ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ । ਜਿਸ ਵਿੱਚ ਕੋਰੋਨਾ ਵਾਇਰਸ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ ਗਈ ਸੀ । ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਕਿ ਸਰਕਾਰ ਵੱਖ-ਵੱਖ ਮੰਤਰਾਲਿਆਂ ਅਤੇ ਰਾਜਾਂ ਨਾਲ ਵੱਖ-ਵੱਖ ਬੈਠਕਾਂ ਰਾਹੀਂ ਕੋਰੋਨਾ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਅਤੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ ।
ਇਸ ਦੇ ਨਾਲ ਹੀ ਦਿੱਲੀ ਵਿੱਚ ਅੱਜ ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਮਹੱਤਵਪੂਰਨ ਬੈਠਕ ਹੋ ਰਹੀ ਹੈ । ਸਿਹਤ ਮੰਤਰਾਲੇ ਦੇ ਉੱਚ ਅਧਿਕਾਰੀ ਮੀਟਿੰਗ ਵਿੱਚ ਸ਼ਾਮਿਲ ਹਨ । ਇਸ ਮੀਟਿੰਗ ਵਿੱਚ ਏਮਜ਼, ਸਫਦਰਜੰਗ ਅਤੇ ਆਰਐਮਐਲ ਹਸਪਤਾਲ ਦੇ ਐਮਐਸ ਸ਼ਾਮਿਲ ਹਨ । ਇਨ੍ਹਾਂ ਤੋਂ ਇਲਾਵਾ ਤਿੰਨੋਂ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਿਲ ਹੋਏ ਹਨ ।