Trump Says Meet PM Modi: ਵਾਸ਼ਿੰਗਟਨ: 22 ਸਤੰਬਰ ਨੂੰ ਅਮਰੀਕਾ ਵਿੱਚ ਆਯੋਜਿਤ ਹੋਣ ਜਾ ਰਹੇ ‘ਹਾਓੜੀ ਮੋਦੀ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸ਼ਾਮਿਲ ਹੋਣਗੇ । ਇਸ ਪ੍ਰੋਗਰਾਮ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਅਗਲੇ ਹਫਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ । ਉਨ੍ਹਾਂ ਕਿਹਾ ਕਿ ਜਲਦ ਹੀ ਉਨ੍ਹਾਂ ਵੱਲੋਂ ਭਾਰਤ ਅਤੇ ਪਾਕਿਸਤਾਨ ਨਾਲ ਮੀਟਿੰਗ ਕੀਤੀ ਜਾਵੇਗੀ । ਉਨ੍ਹਾਂ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਦੋਵਾਂ ਦੇਸ਼ਾਂ ਵਿੱਚ ਪ੍ਰਗਤੀ ਹੋ ਰਹੀ ਹੈ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਉੱਚ ਪੱਧਰੀ ਮੁਲਾਕਾਤ ਕਰਨਗੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿੱਚ ਤਣਾਅ ਘੱਟ ਕਰਨ ਦੀ ਦਿਸ਼ਾ ਵਿੱਚ ਬਹੁਤ ਜ਼ਿਆਦਾ ਪ੍ਰਗਤੀ ਹੋਈ ਹੈ । ਦਰਅਸਲ, 22 ਸਤੰਬਰ ਨੂੰ ਟਰੰਪ ਹਊਸਟਨ ਵਿੱਚ ਹੋਣ ਵਾਲੇ ਹਾਓੜੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਭਾਰਤੀ ਅਮਰੀਕੀਆਂ ਨੂੰ ਸੰਬੋਧਨ ਕਰਨਗੇ । ਫਿਲਹਾਲ ਇਸ ਮਾਮਲੇ ਵਿੱਚ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕਦੋਂ ਅਤੇ ਕਿੱਥੇ ਮੁਲਾਕਾਤ ਕਰਨਗੇ ਦੱਸ ਦੇਈਏ ਕਿ ਸੋਮਵਾਰ ਨੂੰ ਟਰੰਪ ਨੇ ਵਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਉਹ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ ।
previous post