ਮੁੰਬਈ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮੁੰਬਈ ਦੀ ਇੱਕ ਅਦਾਲਤ ਨੇ ਰਾਫੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ਲਈ ਸੰਮਨ ਜਾਰੀ ਕੀਤਾ ਹੈ। ਗਿਰਗਾਮ ਮੈਟਰੋਪੋਲੀਟਨ ਮੈਜਿਸਟਰੇਟ ਨੇ 28 ਅਗਸਤ ਨੂੰ ਸੰਮਨ ਜਾਰੀ ਕਰਦਿਆਂ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੂੰ 3 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਹ ਕੇਸ ਮਾਣਹਾਨੀ ਦੇ ਮੁਕੱਦਮੇ ਨਾਲ ਸਬੰਧਤ ਹੈ।
ਦੱਸ ਦੇਈਏ ਇਹ ਸੰਮਨ ਮਹੇਸ਼ ਸ਼੍ਰੀਸ਼੍ਰੀਮਾਲ ਨਾਂ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਜਾਰੀ ਕੀਤਾ ਗਿਆ ਹੈ। ਸ਼੍ਰੀਸ਼੍ਰੀਮਾਲ ਨੇ ਪ੍ਰਧਾਨ ਮੰਤਰੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ‘ਤੇ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਰਾਹੁਲ ਗਾਂਧੀ ਨੇ ਪਿਛਲੇ ਸਾਲ ਪ੍ਰਧਾਨ ਮੰਤਰੀ ਮੋਦੀ ‘ਤੇ ਸਖ਼ਤ ਹਮਲਾ ਬੋਲਦਿਆਂ ਉਨ੍ਹਾਂ ਨੂੰ’ ਚੋਰਾਂ ਦਾ ਸਰਦਾਰ ‘ਕਿਹਾ ਸੀ।rahul gandi