ਲੋਕ ਸਭਾ ਚੋਣਾਂ ਚ ਬਹੁਮਤ ਜਿੱਤਣ ਮਗਰੋਂ ਪਹਿਲੀ ਵਾਰ ਗੁਜਰਾਤ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਤਵਾਰ ਨੂੰ ਪਾਰਟੀ ਦੇ ਸੂਬਾਈ ਦਫ਼ਤਰ ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਦੁਨੀਆ ਚ ਦੇਸ਼ ਅਤੇ ਗੁਜਰਾਤ ਦਾ ਮਾਣ ਵਧਾਇਆ ਹੈ। ਇਸ ਸਮੇਂ ਪੂਰੀ ਦੁਨੀਆ ਚ ਮੋਦੀ-ਮੋਦੀ ਦੀ ਗੂੰਜ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਸਾਹਮਣੇ ਪੀਐ ਮੋਦੀ ਦੀ ਰੱਜ ਕੇ ਸ਼ਲਾਘਾ ਕੀਤੀ। ਅੱਤਵਾਦ ਅਤੇ ਦੇਸ਼ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਨੂੰ ਲੈ ਕੇ ਪੀਐਮ ਮੋਦੀ ਵਲੋਂ ਕੀਤੇ ਗਏ ਕੰਮਾਂ ਬਾਰੇ ਜ਼ਿਕਰ ਕੀਤਾ।
ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀ ਕਾਂਡ ਨੂੰ ਲੈ ਕੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਕਈ ਘਰਾਂ ਦੇ ਚਿਰਾਗ ਬੁੱਝ ਗਏ ਤੇ ਕਈ ਪਰਿਵਾਰਾਂ ਦੇ ਸੁਫ਼ਨੇ ਜਲ ਕੇ ਸੁਆਹ ਹੋ ਗਏ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਇੰਤਜ਼ਾਮ ਕੀਤੇ ਜਾਣਗੇ।
previous post