ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਦੇਸ਼ ਵਿਚ ਫੈਲੀ ਮਹਾਮਾਰੀ ਦੇ ਹਾਲਾਤ ਨੂੰ ਦੇਖਦੇ ਹੋਏ ਹੁਏ ਉਨ੍ਹਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਜਿੱਥੇ ਹਾਹਾਕਾਰ ਮਚੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਦੇ ਨਾਲ ਬੈਠਕ ‘ਚ 10 ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। ਇਹ ਸੂਬੇ ਹਨ- ਮਹਾਰਾਸ਼ਟਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਦਿੱਲੀ, ਰਾਜਸਥਾਨ, ਗੁਜਰਾਤ, ਕਰਨਾਟਕ, ਛੱਤੀਸਗੜ੍ਹ, ਤਾਮਿਲਨਾਡੂ ਕੇਰਲ।
ਲਗਾਤਾਰ ਮੰਥਨ ਕਰ ਰਹੇ ਪ੍ਰਧਾਨ ਮੰਤਰੀ
ਦੇਸ਼ ਵਿਚ ਖ਼ਤਰਨਾਕ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਜਾਨਲੇਵਾ ਖ਼ਤਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਬੈਠਕ ਕਰ ਰਹੇ ਹਨ। ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮਹਾਮਾਰੀ ਦਾ ਜਾਨਲੇਵਾ ਪ੍ਰਕੋਪ ਜਾਰੀ ਹੈ। ਇੱਥੋਂ ਤਕ ਕਿ ਆਕਸੀਜਨ, ਦਵਾਈਆਂ ਤੇ ਹਸਪਤਾਲਾਂ ‘ਚ ਬੈੱਡ ਦੀ ਕਿੱਲਤ ਹੋ ਗਈ ਹੈ। ਲੋਕਾਂ ਦੀ ਜਾਨ ਲੋੜੀਂਦਾਂ ਤੇ ਢੁਕਵਾਂ ਇਲਾਜ ਨਾ ਮਿਲਣ ਕਾਰਨ ਵੀ ਜਾ ਰਹੀ ਹੈ। ਇਸ ਕਿੱਲਤ ਦਾ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਹੈ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦੀ ਮੰਗ ਕੀਤੀ ਹੈ।
3 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ
ਮੁੱਖ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਹੁਣ ਉਹ ਦੁਪਹਿਰੇ 12.30 ਵਜੇ ਆਕਸੀਜਨ ਬਣਾਉਣ ਵਾਲੀਆਂ ਕੰਪਨੀਆਂ ਨਾਲ ਬੈਠਕ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਬੈਠਕ ਤੋਂ ਬਾਅਦ ਦੇਸ਼ ਵਿਚ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਦੂਸਰੀ ਲਹਿਰ ਬਾਰੇ ਅਹਿਮ ਫ਼ੈਸਲਾ ਲੈ ਸਕਦੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ, ਸਵੇਰੇ 8 ਵਜੇ ਤਕ ਦਰਜ ਕੀਤੇ ਗਏ ਅੰਕੜਿਆਂ ‘ਚ ਪਿਛਲੇ 24 ਘੰਟਿਆਂ ‘ਚ Covid-19 ਦੇ 3,32,730 ਨਵੇਂ ਮਾਮਲੇ ਆਏ ਤੇ 2,263 ਮੌਤਾਂ ਹੋ ਗਈਆਂ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ, ਦੇਸ਼ ਵਿਚ ਕੋਰੋਨਾ ਵਾਇਰਸ ਦੇ 59.12 ਫ਼ੀਸਦ ਸਰਗਰਮ ਮਾਮਲੇ ਪੰਜ ਸੂਬਿਆਂ ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਤੇ ਕੇਰਲ ਤੋਂ ਹਨ।