19.08 F
New York, US
December 23, 2024
PreetNama
ਰਾਜਨੀਤੀ/Politics

‘PM Relief Fund’ ਵਿਚ ਅਧਿਕਾਰੀਆਂ ਵਲੋਂ 70 ਲੱਖ ਰੁਪਏ ਦਾ ਯੋਗਦਾਨ

PM Relief fund : ਕੋਰੋਨਾ ਵਾਇਰਸ ਜਿਸ ਨੇ ਪੂਰੇ ਭਾਰਤ ਨੂੰ ਆਪਣੇ ਸ਼ਿਕੰਜੇ ਵਿਚ ਕੱਸਿਆ ਹੋਇਆ ਹੈ ਤੇ ਇਸ ਵਿਰੁੱਧ ਸਾਰਾ ਭਾਰਤ ਜੰਗ ਲੜ ਰਿਹਾ ਹੈ। ਇਸੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਹੋਰ 15 ਦਿਨਾਂ ਦਾ ਲਾਕਡਾਊਨ ਵਧਾ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ‘PM Relief Fund’ ਸ਼ੁਰੂ ਕੀਤਾ ਗਿਆ ਸੀ ਜਿਸ ਵਿਚ ਇੰਜੀਨੀਅਰਾਂ ਅਤੇ ਆਰਕੀਟੈਕਟਾਂ ਵਲੋਂ ਇਕ ਮਹੀਨੇ ਦੀ ਤਨਖਾਹ ਦੇਣ ਦੀ ਅਪੀਲ ਕੀਤੀ ਗਈ ਸੀ, ਜਿਸ ਨਾਲ ਇਸ ਫੰਡ ਵਿਚ 70 ਲੱਖ ਰੁਪਏ ਦੀ ਰਕਮ ਇਕੱਠੀ ਹੋ ਗਈ ਹੈ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਇਕ ਹਫ਼ਤੇ ਦੀ ਤਨਖ਼ਾਹ ਦੇਣ ਵਾਲੇ ਵਿਭਾਗ ਦੇ ਗਰੁੱਪ ਏ ਇੰਜਨੀਅਰਾਂ ਤੇ ਆਰਕੀਟੈਕਟਾਂ ਦਾ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੇ ਤਕਰੀਬਨ 70 ਲੱਖ ਰੁਪਏ ਦਾ ਯੋਗਦਾਨ ਦਿੱਤਾ, ਜਿਹੜਾ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਹੋਰ ਕਰਮਚਾਰੀਆਂ ਨੂੰ ਵੀ ਇਸ ਰਾਹ ਉਤੇ ਚੱਲ ਕੇ ਇਸ ਫੰਡ ਵਿੱਚ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ।ਮਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ ਰਾਹਤ ਫੰਡ ਦੇ ਖਾਤੇ ਵਿੱਚ ਵੱਖ ਵੱਖ ਇਲੈਕਟ੍ਰਾਨਿਕ ਮਾਧਿਅਮਾਂ ਰਾਹੀਂ ਦਾਨ ਦਿੱਤਾ ਜਾ ਸਕਦਾ ਹੈ। ਇਸ ਫੰਡ ਲਈ ਦਾਨ ਖਾਤਾ ਨੰਬਰ Punjab Chief Minister Covid Relief Fund, Saving Account No: 50100333026124, IFSC Code HDFC0000213, Swift Code: HDFCINBB, Branch Code: 0213 ਵਿੱਚ ਦਿੱਤਾ ਜਾ ਸਕਦਾ ਹੈ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਵਾਰਡ ਪੱਧਰ ਉਤੇ ਪਹਿਲਾਂ ਹੀ ਮਜ਼ਦੂਰਾਂ, ਦਿਹਾੜੀਦਾਰਾਂ ਤੇ ਹੋਰ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ ਕਿਉਂਕਿ ਸੂਬਾ ਸਰਕਾਰ ਲਾਜ਼ਮੀ ਵਸਤਾਂ ਦੀ ਘਰ ਘਰ ਸਪਲਾਈ ਯਕੀਨੀ ਬਣਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਲਾਕਡਾਊਨ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Related posts

ਪੰਜਾਬ ‘ਚ ਹੁਣ ਇਨ੍ਹਾਂ ਹੁਕਮਾਂ ਦੀ ਕਰਨੀ ਪਏਗੀ ਪਾਲਣਾ, ਨਹੀਂ ਤਾਂ ਹੋਏਗਾ ਕੇਸ ਦਰਜ

On Punjab

ਕੁੰਵਰ ਵਿਜੈ ਪ੍ਰਤਾਪ ਨੇ ਸੀਐੱਮ ਨੂੰ ਲਿਖੀ ਚਿੱਠੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ‘ਚ ਕਾਰਵਾਈ ਹੋਵੇ ਤੇਜ਼

On Punjab

Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ…ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ ‘ਚ ਧਰਨੇ-ਪ੍ਰਦਰਸ਼ਨ ਕਰੋ

On Punjab