ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ (25 ਅਪ੍ਰੈਲ) ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਸਰਪੰਚ ਬਣ ਕੇ ਕੀਤੀ ਸੀ। ਇਸ ਤੋਂ ਬਾਅਦ ਉਹ ਸੀਐਮ ਤੋਂ ਲੈ ਕੇ ਮੰਤਰੀ ਅਹੁਦੇ ਤੱਕ ਪਹੁੰਚੇ।
ਦੇਸ਼ ਦੇ ਸਭ ਤੋਂ ਘੱਟ ਉਮਰ ਅਤੇ ਸਭ ਤੋਂ ਵੱਡੀ ਉਮਰ ਦੇ ਸੀ.ਐਮ ਰਹੇ ਸੀ
ਪੰਜਾਬ ਦੀ ਰਾਜਨੀਤੀ ਦੇ ਭੀਸ਼ਮ ਪਿਤਾਮਾ
ਉਨ੍ਹਾਂ ਨੇ ਪਹਿਲੀ ਵਾਰ 1970 ਵਿੱਚ ਪੰਜਾਬ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਸਾਲ 1977 ‘ਚ ਫਿਰ ਤੋਂ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ ਉਹ 20 ਸਾਲ ਬਾਅਦ ਫਿਰ ਸੱਤਾ ‘ਚ ਆਏ ਪਰ ਉਸ ਵੇਲੇ ਉਨ੍ਹਾਂ ਦੀ ਸਰਕਾਰ ਭਾਜਪਾ ਨਾਲ ਗਠਜੋੜ ‘ਚ ਬਣੀ ਸੀ। ਦਰਅਸਲ ਸਾਲ 1996 ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਨੇੜਤਾ ਵਧ ਗਈ ਸੀ। ਇਸ ਦਾ ਨਤੀਜਾ ਇਹ ਹੋਇਆ ਕਿ ਸਾਲ 1997 ਵਿੱਚ ਦੋਵਾਂ ਦੇ ਗੱਠਜੋੜ ਵਿੱਚ ਪੰਜਾਬ ਦੀ ਸਰਕਾਰ ਬਣੀ। ਸਾਲ 1997 ਵਿੱਚ ਉਹ ਸੂਬੇ ਦੇ 28ਵੇਂ ਮੁੱਖ ਮੰਤਰੀ ਬਣੇ। ਸਾਲ 2007 ਵਿੱਚ ਚੌਥੀ ਵਾਰ ਅਤੇ ਸਾਲ 2012 ਵਿੱਚ 5ਵੀਂ ਵਾਰ ਮੁੱਖ ਮੰਤਰੀ ਬਣੇ।