ਆਈਏਐਸ ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਹੁਕਮਾਂ ਅਨੁਸਾਰ ਕਾਰਪੋਰੇਟ ਮਾਮਲਿਆਂ ਦੇ ਸਕੱਤਰ ਰਾਜੇਸ਼ ਵਰਮਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਵਰਮਾ ਓਡੀਸ਼ਾ ਕੇਡਰ ਦੇ 1987 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਹਨ।
ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕਪਿਲ ਦੇਵ ਤ੍ਰਿਪਾਠੀ ਦੀ ਥਾਂ ਵਰਮਾ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਸਾਮ-ਮੇਘਾਲਿਆ ਕੇਡਰ ਦੇ 1980 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਤ੍ਰਿਪਾਠੀ ਨੂੰ ਅਪ੍ਰੈਲ 2020 ਵਿੱਚ ਤਤਕਾਲੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ।