ਦੇਸ਼ ਨੂੰ ਅੱਜ ਨਵਾਂ ਰਾਸ਼ਟਰਪਤੀ ਮਿਲਣ ਜਾ ਰਿਹਾ ਹੈ। 18 ਜੁਲਾਈ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਸੰਸਦ ਭਵਨ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਗਿਣਤੀ ਦੇ ਪਹਿਲੇ ਪੜਾਅ ਵਿੱਚ ਸੰਸਦ ਮੈਂਬਰਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਗਈ। ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੇ ਦੱਸਿਆ ਕਿ ਦਰੋਪਦੀ ਮੁਰਮੂ ਨੇ 3,78,000 ਦੇ ਮੁੱਲ ਨਾਲ 540 ਵੋਟਾਂ ਹਾਸਲ ਕੀਤੀਆਂ ਹਨ ਅਤੇ ਯਸ਼ਵੰਤ ਸਿਨਹਾ ਨੇ 1,45,600 ਦੇ ਮੁੱਲ ਨਾਲ 208 ਵੋਟਾਂ ਹਾਸਲ ਕੀਤੀਆਂ ਹਨ। ਕੁੱਲ 15 ਵੋਟਾਂ ਅਯੋਗ ਸਨ।
ਜੇਕਰ ਦ੍ਰੋਪਦੀ ਮੁਰਮੂ ਇਹ ਚੋਣ ਜਿੱਤ ਜਾਂਦੀ ਹੈ ਤਾਂ ਉਹ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਆਦਿਵਾਸੀ ਮਹਿਲਾ ਹੋਵੇਗੀ। ਮੁਰਮੂ ਨੂੰ ਰਾਸ਼ਟਰਪਤੀ ਚੁਣਿਆ ਜਾਣਾ ਮੰਨਿਆ ਜਾ ਰਿਹਾ ਹੈ। ਕਈ ਰਾਜਾਂ ਵਿੱਚ ਦ੍ਰੋਪਦੀ ਮੁਰਮੂ ਦੇ ਹੱਕ ਵਿੱਚ ਕ੍ਰਾਸ ਵੋਟਿੰਗ ਨੇ ਵੀ ਉਸਦੀ ਜਿੱਤ ਯਕੀਨੀ ਬਣਾ ਦਿੱਤੀ ਹੈ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਨਵੇਂ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ।
ਰਾਸ਼ਟਰਪਤੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ
ਸੰਸਦ ਭਵਨ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਜਿੱਤ ਪੱਕੀ ਮੰਨੀ ਜਾ ਰਹੀ ਹੈ।