ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ ਹੋਰ ਮਾਮਲਿਆਂ ’ਤੇ ਅੱਜ ਗੱਲਬਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਅੱਜ ਸੋਮਵਾਰ ਸਵੇਰੇ ਕਰੀਬ ਅੱਠ ਵਜੇ ਦਿੱਲੀ ਪਹੁੰਚੇ ਅਤੇ ਕਰੀਬ 27 ਘੰਟਿਆਂ ਦੀ ਆਪਣੀ ਯਾਤਰਾ ਦੌਰਾਨ ਉਹ ਕਈ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ, ਭਾਰਤ ਦੀ ਜੀ-20 ਦੀ ਪ੍ਰਧਾਨਗੀ ਅਤੇ ਜਾਪਾਨ ਦੀ ਜੀ-7 ਦੀ ਪ੍ਰਧਾਨਗੀ ਲਈ ਤਰਜੀਹਾਂ ਬਾਰੇ ਵੀ ਚਰਚਾ ਕਰਨਗੇ।