ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ 31 ਜਨਵਰੀ ਤਕ ਵਾਪਸ ਲਏ ਜਾ ਸਕਦੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਚੋਣਾਂ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਹੁਣ ਤੱਕ ਪੰਜਾਬ ਵਿੱਚ 82 ਫੀਸਦੀ ਲੋਕਾਂ ਨੂੰ ਕੋਵਿਡ ਦੀ ਪਹਿਲੀ ਖੁਰਾਕ ਅਤੇ 46 ਫੀਸਦੀ ਲੋਕਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਪੰਜਾਬ ਵਿੱਚ ਪਾਜ਼ੇਟਿਵਿਟੀ ਰੇਟ 2.1 ਪ੍ਰਤੀਸ਼ਤ ਹੈ। ਇਸ ਵਾਰ ਚੋਣਾਂ ਵਿੱਚ ਨਾਮਜ਼ਦਗੀ ਲਈ ਆਨਲਾਈਨ ਸਹੂਲਤ ਵੀ ਦਿੱਤੀ ਗਈ ਹੈ। ਇਸ ਵਾਰ ਵੀ ਪੋਲਿੰਗ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ ਕੁੱਲ 21275066 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ ਸਰਵਿਸ ਵੋਟਰ 10163 ਤੇ ਐਨਆਰਆਈ ਵੋਟਰ 1601 ਸ਼ਾਮਲ ਹਨ। ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24689 ਹੈ।ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਪਾਜ਼ੇਟਿਵ ਵੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦੇ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਵੀ ਵੱਡਾ ਫੇਰਬਦਲ ਕੀਤਾ ਹੈ। ਸੂਬੇ ਵਿੱਚ ਆਈਏਐਸ ਅਤੇ ਪੀਸੀਐਸ ਸਮੇਤ 32 ਅਧਿਕਾਰੀਆਂ ਦਾ ਇਧਰ-ਉਧਰ ਤਬਾਦਲਾ ਕੀਤਾ ਗਿਆ ਹੈ।
ਪੰਜਾਬ ’ਚ ਚੋਣਾਂ ਨਾਲ ਸਬੰਧਤ ਅੰਕੜੇ
ਕੁੱਲ ਵੋਟਰ 21275066
ਪੁਰਸ਼ 11187857
ਔਰਤਾਂ 10086514
ਸਰਵਿਸ ਸੈਂਟਰ 110163
ਪੁਰਸ਼ 107375
ਔਰਤਾਂ 2788
ਐੱਨਆਰਆਈਜ਼
ਕੁੱਲ ਵੋਟਰ 1601
ਪੁਰਸ਼ 1215
ਔਰਤਾਂ 386
ਪੋਲਿੰਗ ਸਟੇਸ਼ਨ 24689
ਸ਼ਹਿਰੀ 7727
ਦਿਹਾਤੀ 16962
ਪਹਿਲੀ ਵਾਰ ਵੋਟ ਪਾਉਣ ਵਾਲੇ
(18 ਤੋਂ 19 ਸਾਲ ਦੀ ਉਮਰ ਵਾਲੇ)- 278969