ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ED ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ , ਉਨ੍ਹਾਂ ਨੇ ਲਿਖਿਆ ਹੈ ਕਿ, ਭਾਜਪਾ ਦੀ ਸਿਆਸੀ ਟੀਮ (ED) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ… ਕਿਉਂਕਿ ਸਿਰਫ਼ ‘AAP’ ਹੀ BJP ਨੂੰ ਰੋਕ ਸਕਦੀ ਹੈ।
ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।
‘ਆਪ’ ਆਗੂ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਹੈ ਕਿ , ਦਿੱਲੀ ਵਿੱਚ ਵਿਸ਼ਵ ਪੱਧਰੀ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਦੀਆਂ ਸਹੂਲਤਾਂ ਪ੍ਰਦਾਨ ਕਰਨ ਵਾਲੇ ਮੁੱਖ ਮੰਤਰੀ @ArvindKejriwal ਨੂੰ ਗ੍ਰਿਫ਼ਤਾਰ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ। 2 ਸਾਲਾਂ ਤੋਂ ਚੱਲ ਰਹੇ ਇੱਕ ਕੇਸ ਵਿੱਚ ਚੋਣਾਂ ਤੋਂ ਠੀਕ ਪਹਿਲਾਂ ਉਸ ਨੂੰ ਗ੍ਰਿਫ਼ਤਾਰ ਕਰਨਾ ਸਿਆਸੀ ਸਾਜ਼ਿਸ਼ ਨੂੰ ਦਰਸਾਉਂਦਾ ਹੈ। ਪੂਰੀ ਦਿੱਲੀ ਅਤੇ ਪੂਰਾ ਦੇਸ਼ ਕੇਜਰੀਵਾਲ ਦੇ ਨਾਲ ਹੈ।
ਫਿਲਹਾਲ ਈਡੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ। ਉਸ ਦੇ ਘਰ ਦੀ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਹੈ। ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਅੱਜ ਗ੍ਰਿਫਤਾਰੀ ਤੋਂ ਰਾਹਤ ਨਹੀਂ ਮਿਲੀ। ਈਡੀ ਦੇ ਕਰੀਬ 6 ਤੋਂ 8 ਅਧਿਕਾਰੀ ਸੀਐਮ ਕੇਜਰੀਵਾਲ ਦੇ ਘਰ ਮੌਜੂਦ ਹਨ। ਕੇਜਰੀਵਾਲ ਦੇ ਘਰ ਦੇ ਬਾਹਰ ਡੀਸੀਪੀ ਉੱਤਰੀ ਵੀ ਆਪਣੀ ਫੋਰਸ ਨਾਲ ਮੌਜੂਦ ਹਨ। ਇਸ ਤੋਂ ਪਹਿਲਾਂ ਦਿਨ ਵਿੱਚ, ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੰਡਕਾਰੀ ਕਾਰਵਾਈ ਤੋਂ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੇ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਕੇਜਰੀਵਾਲ ਦੀ ਸੁਰੱਖਿਆ ਦੀ ਮੰਗ ਵਾਲੀ ਅਰਜ਼ੀ ਨੂੰ 22 ਅਪ੍ਰੈਲ ਨੂੰ ਅੱਗੇ ਵਿਚਾਰਨ ਲਈ ਸੂਚੀਬੱਧ ਕੀਤਾ ਹੈ। ਸੰਮਨ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਮੁੱਖ ਪਟੀਸ਼ਨ ‘ਤੇ ਵੀ ਉਸੇ ਦਿਨ (22 ਅਪ੍ਰੈਲ) ਨੂੰ ਸੁਣਵਾਈ ਹੋਵੇਗੀ।