ਪੰਜਾਬ ਕਾਂਗਰਸ ‘ਚ ਜਾਰੀ ਸੰਕਟ ਦਾ ਹੱਲ ਕੱਢਣ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ਕੋਸ਼ਿਸ਼ਾਂ ਨੂੰ ਤੇਜ਼ ਕਰ ਦਿੱਤਾ ਹੈ। ਰਾਹੁਲ ਲਗਾਤਾਰ ਆਪਣੇ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਦੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਮੁਖੀ ਆਗੂਆਂ ਨੂੰ ਮਿਲ ਰਹੇ ਹਨ। ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਕਾਂਗਰਸ ਜਲਦ ਤੋਂ ਜਲਦ ਇਸ ਦਾ ਹੱਲ ਚਾਹੁੰਦੀ ਹੈ।
ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਕਈ ਆਗੂਆਂ ਨਾਲ ਆਪਣੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ‘ਚ ਵਿਜੇਂਦਰ ਸਿੰਗਲਾ, ਰਾਣਾ ਗੁਰਜੀਤ ਸਿੰਘ, ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਵਿਧਾਇਕ ਲਖਵੀਰ ਸਿੰਘ ਸ਼ਾਮਲ ਸਨ। ਇਸ ਤੋਂ ਇਲ਼ਾਵਾ ਸ਼ਾਮ ਨੂੰ ਉਨ੍ਹਾਂ ਨੇ ਪੰਜਾਬ ਦੇ ਕੁਝ ਆਗੂਆਂ ਨਾਲ ਮੁਲਾਕਾਤ ਕੀਤੀ। ਸੂਬਾ ਮੈਂਬਰ ਸ਼ਮਸ਼ੇਰ ਸਿੰਘ ਢਿੱਲੋਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੈਠਕ ਪੰਜਾਬ ਕਾਂਗਰਸ ‘ਚ ਚੱਲ ਰਹੀ ਕਲੇਸ਼ ਨੂੰ ਹੱਲ ਕਰਨ ਲਈ ਬੁਲਾਈ ਗਈ ਸੀ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸੂਬੇ ‘ਚ ਆਉਣ ਵਾਲੀਆਂ ਚੋਣਾਂ ‘ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਫ਼ੈਸਲੇ ਲਏ ਗਏ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ‘ਚ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹਰੀਸ਼ ਰਾਵਤ ਸਮੇਤ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਿਕ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪੈਨਲ ਬਹੁਤ ਜਲਦ ਬੁਲਾਵੇਗਾ। ਏਆਈਸੀਸੀ ਪੈਨਲ ‘ਚ ਮਲਿਕਾਰਜੁਨ ਖੜਗੇ ਜੇਪੀ ਅਗਰਵਾਲ ਤੇ ਹਰੀਸ਼ ਰਾਵਤ ਸ਼ਾਮਲ ਹਨ। ਆਪਣੀ ਰਿਪੋਰਟ ਸੌਂਪਣ ਦੇ ਪੈਨਲ ਦੋ ਵਾਰ ਰਾਹੁਲ ਗਾਂਧੀ ਨੂੰ ਮਿਲ ਚੁੱਕਿਆ ਹੈ।