Punjab Assembly Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਬਸਪਾ ਨੇ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਕੇਂਦਰੀ ਤੋਂ ਬੀਬੀ ਦਲਬੀਰ ਕੌਰ, ਕਰਤਾਰਪੁਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਜਲੰਧਰ ਪੱਛਮੀ ਤੋਂ ਅਨਿਲ ਮਿਣਿਆ, ਸ਼ਾਮ ਚੁਰਾਸੀ ਤੋਂ ਇੰਜਨੀਅਰ ਮਹਿੰਦਰ ਸਿੰਘ ਸੰਧਰ ,ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਅਤੇ ਮਹਿਲ ਕਲਾਂ ਤੋਂ ਚਮਕੌਰ ਸਿੰਘ ਬੀਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬਹੁਜਨ ਸਮਾਜ ਪਾਰਟੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜ ਰਹੀਹੈ ਬਸਪਾ ਦੇ ਹਿੱਸੇ 20 ਸੀਟਾਂ ਆਈਆਂ ਹਨ।