37.26 F
New York, US
February 6, 2025
PreetNama
ਸਮਾਜ/Social

Punjab Grain Lifting Scam : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

ਅਨਾਜ ਢੋਆ-ਢੁਆਈ ਘੁਟਾਲੇ ‘ਚ ਫਸੇ ਕਾਂਗਰਸੀ ਆਗੂ ਤੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ ‘ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ਇਸ ਸਮੇਂ ਕਰੋੜਾਂ ਦੇ ਅਨਾਜ ਲਿਫਟਿੰਗ ਘੁਟਾਲੇ ਦੇ ਦੋਸ਼ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਨੂੰ 12 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। 13 ਅਕਤੂਬਰ ਨੂੰ ਉਸ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ। ਹਾਲਾਂਕਿ ਬਾਅਦ ‘ਚ ਸੰਨੀ ਭੱਲਾ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਇਸ ਮਾਮਲੇ ‘ਚ ਹੁਣ ਤਕ ਠੇਕੇਦਾਰ ਤੇਲੂ ਰਾਮ ਤੇ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ ਤੇ ਤੇਲੂ ਰਾਮ ਜੇਲ੍ਹ ਵਿਚ ਹਨ। ਉੱਥੇ ਹੀ ਬਰਖ਼ਾਸਤ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ, ਸਾਬਕਾ ਮੰਤਰੀ ਆਸ਼ੂ ਦੇ ਕਥਿਤ ਪੀਏ ਮੀਨੂੰ ਪੰਕਜ ਮਲਹੋਤਰਾ, ਇੰਦਰਜੀਤ ਸਿੰਘ ਇੰਦੀ ਸਮੇਤ 14 ਮੁਲਜ਼ਮ ਅਜੇ ਵੀ ਵਿਜੀਲੈਂਸ ਦੇ ਹੱਥ ਨਹੀਂ ਆਏ ਹਨ।

Related posts

ਰੋਹਤਕ ਦੀ ਸ਼੍ਰੀਨਗਰ ਕਲੋਨੀ ‘ਚ ਜ਼ਬਰਦਸਤ ਧਮਾਕਾ

On Punjab

ਹਾਥਰਸ ਕੇਸ: ਯੂਪੀ ਪੁਲਿਸ ਨੇ ਫਿਰ ਕੀਤਾ ਦਾਅਵਾ, ਲੜਕੀ ਨਾਲ ਨਹੀਂ ਹੋਇਆ ਗੈਂਗਰੇਪ, ਮੌਤ ਲਈ ਦੱਸਿਆ ਇਹ ਕਾਰਨ

On Punjab

ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਅਲਰਟ

On Punjab