47.37 F
New York, US
November 21, 2024
PreetNama
ਖਾਸ-ਖਬਰਾਂ/Important News

Punjab News: ਮੁੱਖ ਮੰਤਰੀ ਬਣਦੇ ਹੀ ਐਕਸ਼ਨ ‘ਚ ਭਗਵੰਤ ਮਾਨ, ਕਿਹਾ- ਇੱਕ ਦਿਨ ਵੀ ਬਰਬਾਦ ਨਹੀਂ ਕਰ ਸਕਦੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿੱਚ ਐਂਟੀ ਕੁਰੱਪਸ਼ਨ ਹੈਲਪਲਾਈਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਕੰਮ ਸ਼ੁਰੂ ਕਰਨ ਵਿੱਚ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦੇ ਕਿਉਂਕਿ ਪਹਿਲਾਂ ਹੀ 70 ਸਾਲ ਦੀ ਦੇਰੀ ਹੋ ਚੁੱਕੀ ਹੈ।

ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ। ਇਹ ਹੈਲਪਲਾਈਨ 23 ਮਾਰਚ ਨੂੰ ਸ਼ੁਰੂ ਹੋਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਹੈਲਪਲਾਈਨ ਰਾਹੀਂ ਲੋਕ ਵ੍ਹੱਟਸਐਪ ਤੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ ਸ਼ਿਕਾਇਤ ਭੇਜ ਸਕਦੇ ਹਨ।

ਭਗਵੰਤ ਮਾਨ ਨੇ ਹਾਲਾਂਕਿ ਬਾਅਦ ਵਿੱਚ ਬਾਕੀ ਕੈਬਨਿਟ ਮੈਂਬਰਾਂ ਨੂੰ ਸਹੁੰ ਨਹੀਂ ਚੁਕਾਈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਜਲਦ ਹੀ ਕੈਬਨਿਟ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧੀ ਭਗਵੰਤ ਮਾਨ ਵੱਲੋਂ 19 ਮਾਰਚ ਨੂੰ ‘ਆਪ’ ਵਿਧਾਇਕਾਂ ਦੀ ਅਹਿਮ ਮੀਟਿੰਗ ਸੱਦੀ ਜਾ ਸਕਦੀ ਹੈ।

ਇੱਕ ਬਿਹਤਰ ਭਵਿੱਖ ਦਾ ਵਾਅਦਾ

ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬੇਰੁਜ਼ਗਾਰੀਭ੍ਰਿਸ਼ਟਾਚਾਰ ਅਤੇ ਕਿਸਾਨਾਂ ਦੀ ਦੁਰਦਸ਼ਾ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰੇਗੀ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਂਗ ਸੁਧਾਰੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ਾਂ ਤੋਂ ਲੋਕ ਦਿੱਲੀ ਵਿੱਚ ਬਿਹਤਰ ਸਕੂਲ ਅਤੇ ਹਸਪਤਾਲ ਦੇਖਣ ਆਉਂਦੇ ਹਨਉਸੇ ਤਰ੍ਹਾਂ ਉਹ ਪੰਜਾਬ ਵੀ ਆਉਣਗੇ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੇ ਮਸਲਿਆਂ ਦਾ ਵੀ ਜ਼ਿਕਰ ਕੀਤਾ।

ਦੱਸ ਦੇਈਏ ਕਿ ਭਗਵੰਤ ਮਾਨ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ਹਾਲਾਂਕਿ ਭਗਵੰਤ ਮਾਨ ਦੋ ਵਾਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਗਏ ਹਨ।

Related posts

ਅਮਰੀਕੀ ਚੋਣ ਨਤੀਜਿਆਂ ਬਾਰੇ ਵੱਡੀ ਖਬਰ! ਹੁਣ ਇਹ 5 ਸੂਬੇ ਕਰਨਗੇ ਰਾਸ਼ਟਰਪਤੀ ਦਾ ਫ਼ੈਸਲਾ

On Punjab

ਟਵਿੱਟਰ ’ਚੋਂ ਕੱਢੇ ਜਾਣ ਦੀਆਂ ਚਰਚਾਵਾਂ ’ਤੇ ਸੀਈਓ ਪਰਾਗ ਅਗਰਵਾਲ ਬੋਲੇ, ਅਸੀਂ ਹਾਲੇ ਵੀ ਇੱਥੇ ਹਾਂ…

On Punjab

US Firing : ਅਮਰੀਕਾ ਦੇ ਟੈਕਸਾਸ ਸ਼ਾਪਿੰਗ ਮਾਲ ‘ਚ ਗੋਲ਼ੀਬਾਰੀ, ਇੱਕ ਦੀ ਮੌਤ, ਤਿੰਨ ਜ਼ਖ਼ਮੀ

On Punjab