PreetNama
ਖਬਰਾਂ/News

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ…ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਲੋਕਾਂ ਨੂੰ ਮੁੜ ਤੋਂ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਤਰੀ ਭਾਰਤ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਬਰਸਾਤ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਿਸ਼ ਦਾ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਗੜ੍ਹੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਜਤਾਈ ਹੈ। ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ।
ਜਿਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

Related posts

ਸ਼ੰਭੂ ਪੰਜਾਬ-ਹਰਿਆਣਾ ਸਰਹੱਦ ਨਹੀਂ ਸਗੋਂ ਪਾਕਿ-ਭਾਰਤ ਸਰਹੱਦ ਲਗ ਰਿਹਾ- ਬਜਰੰਗ ਪੂਨੀਆ

On Punjab

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਤਿੰਨ ਜੋਨਾਂ ਦੀਆਂ ਕੋਰ ਕਮੇਟੀਆਂ ਦੀ ਮੀਟਿੰਗ

Pritpal Kaur

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ

On Punjab