ਰਾਜਸਥਾਨ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐੱਮ ਅਸ਼ੋਕ ਗਹਿਲੋਤ ਜਨਤਾ ਨੂੰ ਲੁਭਾਉਣ ਲਈ ਲਗਾਤਾਰ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਲਾਨ ਕੀਤਾ ਕਿ ਰਾਜਸਥਾਨ ਸਿਹਤ ਦੇ ਅਧਿਕਾਰ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਦੇ ਅਧਿਕਾਰ ਨੂੰ ਲੈ ਕੇ ਸਰਕਾਰ ਅਤੇ ਡਾਕਟਰਾਂ ਵਿਚਕਾਰ ਸਮਝੌਤਾ ਹੋਇਆ ਹੈ ਅਤੇ ਰਾਜਸਥਾਨ ਇਸ ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਸੀਐੱਮ ਅਸ਼ੋਕ ਗਹਿਲੋਤ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਕਿ ‘ਮੈਨੂੰ ਖੁਸ਼ੀ ਹੈ ਕਿ ਸਰਕਾਰ ਅਤੇ ਡਾਕਟਰ ਆਖਰਕਾਰ ਸਿਹਤ ਦੇ ਅਧਿਕਾਰ ‘ਤੇ ਸਹਿਮਤ ਹੋ ਗਏ ਹਨ ਅਤੇ ਰਾਜਸਥਾਨ ਸਿਹਤ ਦੇ ਅਧਿਕਾਰ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਮੈਨੂੰ ਉਮੀਦ ਹੈ ਕਿ ਡਾਕਟਰ-ਮਰੀਜ਼ ਦਾ ਰਿਸ਼ਤਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਣਿਆ ਰਹੇਗਾ।