ਸਿਹਤਮੰਦ ਰਹਿਣ ਲਈ ਲੋਕ ਅਕਸਰ ਫਲਾਂ ਦਾ ਸੇਵਨ ਕਰਦੇ ਹਨ। ਕਈ ਤਰ੍ਹਾਂ ਦੇ ਫਲ ਸਾਡੀ ਸਿਹਤ ਲਈ ਬਹੁਤ ਸਾਰੇ ਫਾਇਦੇ ਪਹੁੰਚਾਉਂਦੇ ਹਨ। ਕੇਲਾ ਇਨ੍ਹਾਂ ਫਲਾਂ ਵਿੱਚੋਂ ਇਕ ਹੈ। ਇਸ ਨੂੰ ਖਾਣ ਨਾਲ ਸਾਡੀ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਕੇਲੇ ਵਿਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਅਜਿਹੇ ‘ਚ ਰੋਜ਼ਾਨਾ ਇਕ ਕੇਲੇ ਦਾ ਸੇਵਨ ਕਰਨਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪੱਕੇ ਕੇਲੇ ਦੇ ਫਾਇਦਿਆਂ ਬਾਰੇ ਤਾਂ ਹਰ ਕੋਈ ਜਾਣਦਾ ਹੈ ਪਰ ਕੀ ਤੁਸੀਂ ਕਦੇ ਕੱਚੇ ਕੇਲੇ ਦੇ ਫਾਇਦਿਆਂ ਬਾਰੇ ਸੁਣਿਆ ਹੈ।
ਕੱਚੇ ਕੇਲੇ ਵਿਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਬੀ6, ਪ੍ਰੋਵਿਟਾਮਿਨ-ਏ, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਜ਼ਿੰਕ ਤੇ ਫੀਨੋਲਿਕ ਮਿਸ਼ਰਣ ਵਰਗੇ ਕਈ ਗੁਣ ਪਾਏ ਜਾਂਦੇ ਹਨ। ਇਹ ਸਾਰੇ ਤੱਤ ਸਿਹਤਮੰਦ ਰਹਿਣ ਲਈ ਬਹੁਤ ਜ਼ਰੂਰੀ ਹਨ। ਜੇਕਰ ਤੁਸੀਂ ਅਜੇ ਵੀ ਕੱਚੇ ਕੇਲੇ ਦੇ ਫਾਇਦਿਆਂ ਤੋਂ ਅਣਜਾਣ ਹੋ, ਤਾਂ ਆਓ ਅੱਜ ਤੁਹਾਨੂੰ ਇਸ ਦੇ ਕੁਝ ਹੈਰਾਨੀਜਨਕ ਫਾਇਦਿਆਂ ਬਾਰੇ ਦੱਸਦੇ ਹਾਂ-
ਪਾਚਨ ਕਿਰਿਆ ‘ਚ ਸੁਧਾਰ
ਕੱਚੇ ਕੇਲੇ ਦਾ ਸੇਵਨ ਸਾਡੇ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਕੱਚੇ ਕੇਲੇ ਫਾਈਬਰ ਤੇ ਪ੍ਰਤੀਰੋਧੀ ਸਟਾਰਚ ਨਾਲ ਭਰਪੂਰ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਖਾਣ ਨਾਲ ਪਾਚਨ ਤੰਤਰ ‘ਚ ਸੁਧਾਰ ਹੁੰਦਾ ਹੈ, ਜਿਸ ਨਾਲ ਭੋਜਨ ਜਲਦੀ ਪਚਣ ‘ਚ ਮਦਦ ਮਿਲਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਕੱਚਾ ਕੇਲਾ ਤੁਹਾਡੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਕੱਚੇ ਕੇਲੇ ਵਿੱਚ ਪਾਏ ਜਾਣ ਵਾਲੇ ਐਂਟੀ-ਡਾਇਬੀਟਿਕ ਗੁਣ ਸ਼ੂਗਰ ਦੀ ਸਮੱਸਿਆ ‘ਚ ਫਾਇਦੇਮੰਦ ਹੁੰਦੇ ਹਨ। ਅਜਿਹੇ ‘ਚ ਨਿਯਮਿਤ ਰੂਪ ਨਾਲ ਇਸ ਦਾ ਸੇਵਨ ਕਰਨ ਨਾਲ ਸ਼ੂਗਰ ਦੀ ਸਮੱਸਿਆ ਨੂੰ ਕੰਟਰੋਲ ਕਰਨ ‘ਚ ਮਦਦ ਮਿਲ ਸਕਦੀ ਹੈ।
ਦਿਲ ਨੂੰ ਬਣਾਏ ਸਿਹਤਮੰਦ
ਕੱਚਾ ਕੇਲਾ ਤੁਹਾਡੇ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਇਸ ਵਿਚ ਪਾਏ ਜਾਣ ਵਾਲੇ ਫਾਈਬਰ ਦੀ ਚੰਗੀ ਮਾਤਰਾ ਸਰੀਰ ਵਿਚ ਵਧੇ ਹੋਏ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ, ਜੋ ਤੁਹਾਡੇ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ।
ਮੋਟਾਪਾ ਘਟਾਉਣ ‘ਚ ਮਦਦਗਾਰ
ਤੁਸੀਂ ਅਕਸਰ ਸੁਣਿਆ ਹੋਵੇਗਾ ਕਿ ਪੱਕੇ ਕੇਲੇ ਨੂੰ ਦੁੱਧ ਦੇ ਨਾਲ ਖਾਣ ਨਾਲ ਭਾਰ ਵਧਣ ‘ਚ ਮਦਦ ਮਿਲਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੱਚੇ ਕੇਲੇ ਦਾ ਸੇਵਨ ਕਰਨ ਨਾਲ ਤੁਸੀਂ ਭਾਰ ਘਟਾ ਸਕਦੇ ਹੋ? ਕੱਚੇ ਕੇਲੇ ‘ਚ ਪਾਏ ਜਾਣ ਵਾਲੇ ਫਾਈਬਰ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਤੁਸੀਂ ਜ਼ਿਆਦਾ ਖਾਣ ਤੋਂ ਬਚੇ ਰਹਿੰਦੇ ਹੋ।
ਸਕਿੰਨ ਲਈ ਗੁਣਕਾਰੀ
ਕੱਚੇ ਕੇਲੇ ਦਾ ਸੇਵਨ ਨਾ ਸਿਰਫ ਸਾਡੀ ਸਿਹਤ ਨੂੰ ਲਾਭ ਪਹੁੰਚਾਉਂਦਾ ਹੈ, ਸਗੋਂ ਇਹ ਸਾਡੀ ਸਕਿੰਨ ਲਈ ਵੀ ਫਾਇਦੇਮੰਦ ਹੁੰਦਾ ਹੈ। ਦਰਅਸਲ ਕੱਚੇ ਕੇਲੇ ‘ਚ ਕਈ ਤਰ੍ਹਾਂ ਦੇ ਵਿਟਾਮਿਨ ਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਚਿਹਰੇ ‘ਤੇ ਝੁਰੜੀਆਂ ਤੋਂ ਛੁਟਕਾਰਾ ਦਿਵਾਉਣ ‘ਚ ਬਹੁਤ ਮਦਦਗਾਰ ਸਾਬਤ ਹੁੰਦੇ ਹਨ।