ਮੁੰਬਈ: ਡਰੱਗਸ ਮਾਮਲੇ ‘ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ‘ਤੇ ਭਲਕੇ ਸੈਸ਼ਨ ਕੋਰਟ ‘ਚ ਸੁਣਵਾਈ ਹੋਵੇਗੀ। ਉਨ੍ਹਾਂ ਦੇ ਵਕੀਲ ਸਤੀਸ਼ ਮਨੇਸ਼ਿੰਦੇ ਨੇ ਇਹ ਜਾਣਕਾਰੀ ਦਿੱਤੀ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਭਲਕੇ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਰੀਆ ਚੱਕਰਵਰਤੀ ਨੂੰ ਬਾਈਕੁਲਾ ਜੇਲ੍ਹ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰੀਆ ਨੂੰ ਐਨਡੀਪੀਐਸ ਐਕਟ ਦੀ ਧਾਰਾ 16/20 ਤਹਿਤ ਗ੍ਰਿਫਤਾਰ ਕੀਤਾ ਗਿਆ ਤੇ ਹੁਣ 22 ਸਤੰਬਰ ਤੱਕ ਉਹ ਬਾਈਪੁਲਾ ਜੇਲ੍ਹ ਵਿੱਚ ਰਹੇਗੀ। ਕੱਲ੍ਹ ਅਦਾਕਾਰਾ ਨੂੰ ਐਨਸੀਬੀ ਨੇ ਡਰੱਗਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।