ਦੁੱਧ ਪੀਣਾ ਸਿਹਤ ਲਈ ਬਹੁਤ ਲਾਭਦਾਇਕ ਹੈ ਪਰ ਸਿਹਤਮੰਦ ਰਹਿਣ ਲਈ ਸਾਨੂੰ ਕਿਸ ਸਮੇਂ ਦੁੱਧ ਪੀਣਾ ਚਾਹੀਦਾ ਹੈ, ਇਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ? ਤੁਹਾਨੂੰ ਦੱਸ ਦਈਏ ਕਿ ਦੁੱਧ ਵਿੱਚ ਮੌਜੂਦ ਵਿਟਾਮਿਨ ਡੀ ਤੇ ਕੈਲਸ਼ੀਅਮ ਹੱਡੀਆਂ ਨੂੰ ਉਮਰ ਭਰ ਮਜ਼ਬੂਤ ਰੱਖਦਾ ਹੈ। ਇਸ ਤੋਂ ਇਲਾਵਾ ਇਸ ਦੇ ਹੋਰ ਵੀ ਕਈ ਲਾਭ ਹਨ ਜਿਸ ਕਾਰਨ ਲੋਕ ਦੁੱਧ ਦਾ ਸੇਵਨ ਕਰਦੇ ਹਨ ਪਰ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਦੁੱਧ ਪੀਂਦੇ ਹਨ ਪਰ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੁੰਦਾ।
ਇਸ ਦਾ ਮਤਲਬ ਹੈ ਕਿ ਤੁਸੀਂ ਸਹੀ ਸਮੇਂ ‘ਤੇ ਦੁੱਧ ਨਹੀਂ ਪੀਂਦੇ। ਸਿਹਤਮੰਦ ਰਹਿਣ ਲਈ ਦੁੱਧ ਦਾ ਇਸਤੇਮਾਲ ਸਹੀ ਸਮੇਂ ਉੱਤੇ ਕਰਨਾ ਬਹੁਤ ਜ਼ਰੂਰੀ ਹੈ। ਦੁੱਧ ਪੀਣ ਦਾ ਸਹੀ ਸਮਾਂ ਕਿਹੜਾ ਹੈ? ਤੁਹਾਨੂੰ ਕਿਹੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ? ਰਾਂਚੀ ਰਿਮਸ ਦੇ ਨਿਊਰੋ ਤੇ ਸਪਾਈਨ ਸਰਜਨ ਡਾ. ਵਿਕਾਸ ਕੁਮਾਰ ਨੇ ਟਵਿੱਟਰ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਇਹਨਾਂ ਸਵਾਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।
ਦੁੱਧ ਪੀਣ ਦਾ ਸਹੀ ਸਮਾਂ?
ਕੀ ਸਵੇਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਪੀਣਾ ਬਿਹਤਰ ਹੈ? ਬੇਸ਼ੱਕ ਇਸ ਬਾਰੇ ਲੋਕਾਂ ਦੀ ਵੱਖੋ-ਵੱਖ ਰਾਏ ਹੈ ਪਰ ਮਾਹਿਰ ਰਾਤ ਨੂੰ ਦੁੱਧ ਪੀਣ ਦੀ ਸਲਾਹ ਦਿੰਦੇ ਹਨ। ਡਾਕਟਰ ਵਿਕਾਸ ਕੁਮਾਰ ਅਨੁਸਾਰ ਰਾਤ ਨੂੰ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਇਸ ਤੋਂ ਇਲਾਵਾ, ਸੌਣ ਵੇਲੇ ਐਕਟੀਵਿਟੀ ਦਾ ਪੱਧਰ ਵੀ ਘੱਟ ਜਾਂਦਾ ਹੈ। ਇਸ ਲਈ ਸਰੀਰ ਦੁੱਧ ਤੋਂ ਵੱਧ ਤੋਂ ਵੱਧ ਕੈਲਸ਼ੀਅਮ ਸੋਖ ਲੈਂਦਾ ਹੈ। ਹਾਲਾਂਕਿ ਜੇਕਰ ਤੁਸੀਂ ਦਿਨ ‘ਚ ਵੀ ਦੁੱਧ ਪੀਂਦੇ ਹੋ ਤਾਂ ਕੋਈ ਨੁਕਸਾਨ ਨਹੀਂ ਹੁੰਦਾ।
ਇਨਸੌਮਨੀਆ ਤੋਂ ਬਚਾਏਗਾ ਦੁੱਧ
ਮਾਹਿਰਾਂ ਦੇ ਅਨੁਸਾਰ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ। ਡਾਕਟਰ ਵਿਕਾਸ ਕੁਮਾਰ ਅਨੁਸਾਰ ਰਾਤ ਨੂੰ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।
ਖਾਲੀ ਪੇਟ ਦੁੱਧ ਪੀਣ ਤੋਂ ਪਰਹੇਜ਼ ਕਰੋ
ਡਾਕਟਰ ਦੇ ਅਨੁਸਾਰ, ਖਾਲੀ ਪੇਟ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਖਾਲੀ ਪੇਟ ਦੁੱਧ ਪੀਣ ਨਾਲ ਕਬਜ਼ ਅਤੇ ਗੈਸ ਹੋ ਸਕਦੀ ਹੈ। ਅਜਿਹੇ ‘ਚ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਜ਼ਿਆਦਾ ਸਾਵਧਾਨੀ ਦੀ ਲੋੜ ਹੁੰਦੀ ਹੈ। ਹਾਲਾਂਕਿ, ਛੋਟੇ ਬੱਚੇ ਕਿਸੇ ਵੀ ਸਮੇਂ ਦੁੱਧ ਪੀ ਸਕਦੇ ਹਨ। ਇਸ ਨਾਲ ਉਨ੍ਹਾਂ ਨੂੰ ਦਿਨ ਭਰ ਊਰਜਾ ਮਿਲਦੀ ਹੈ ਅਤੇ ਉਨ੍ਹਾਂ ਦੇ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਦੁੱਧ ਦੀ ਅਹਿਮ ਭੂਮਿਕਾ ਹੁੰਦੀ ਹੈ।
ਹੱਡੀਆਂ ਮਜ਼ਬੂਤ ਹੋਣਗੀਆਂ
ਨਿਯਮਿਤ ਰੂਪ ਨਾਲ ਦੁੱਧ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। । ਸਦੀਆਂ ਤੋਂ, ਸਰੀਰ ਨੂੰ ਤੰਦਰੁਸਤ ਰੱਖਣ ਲਈ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਰਹੀ ਹੈ। ਪਰ ਜੇਕਰ ਤੁਸੀਂ ਬਾਲਗ ਹੋ ਤਾਂ ਰਾਤ ਨੂੰ ਦੁੱਧ ਪੀਣਾ ਜ਼ਿਆਦਾ ਫਾਇਦੇਮੰਦ ਹੋਵੇਗਾ।
ਦੰਦਾਂ ਦੇ ਦਰਦ ਤੋਂ ਰਾਹਤ
ਦੁੱਧ ਪੀਣ ਨਾਲ ਦੰਦਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਦਰਅਸਲ, ਦੁੱਧ ਕੈਲਸ਼ੀਅਮ ਦਾ ਚੰਗਾ ਸਰੋਤ ਹੈ, ਜੋ ਦੰਦਾਂ ਦੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ।
ਤੁਹਾਨੂੰ ਮਿਲੇਗੀ ਭਰਪੂਰ ਊਰਜਾ
ਕੁਝ ਲੋਕ ਥੋੜ੍ਹੀ ਜਿਹੀ ਮਿਹਨਤ ਕਰਨ ਤੋਂ ਬਾਅਦ ਵੀ ਥਕਾਵਟ ਮਹਿਸੂਸ ਕਰਨ ਲੱਗਦੇ ਹਨ। ਅਜਿਹੇ ਲੋਕਾਂ ਲਈ ਦੁੱਧ ਦਾ ਸੇਵਨ ਬਿਹਤਰ ਵਿਕਲਪ ਹੈ। ਜੇਕਰ ਤੁਸੀਂ ਨਿਯਮਿਤ ਰੂਪ ਨਾਲ ਦੁੱਧ ਦਾ ਸੇਵਨ ਕਰਦੇ ਹੋ, ਤਾਂ ਤੁਸੀਂ ਲੰਬੇ ਸਮੇਂ ਤੱਕ ਊਰਜਾ ਨਾਲ ਭਰਪੂਰ ਰਹੋਗੇ।