ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੇਂਸਕੀ ਤੋਂ ਬਾਅਦ ਪੀਐਮ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਕਰੀਬ 50 ਮਿੰਟ ਤਕ ਗੱਲਬਾਤ ਚੱਲੀ। ਮੋਦੀ ਅਤੇ ਪੁਤਿਨ ਨੇ ਯੂਕਰੇਨ ਦੀ ਤਾਜ਼ਾ ਸਥਿਤੀ ‘ਤੇ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਭਾਰਤ ਸਰਕਾਰ ਦੇ ਸੂਤਰਾਂ ਅਨੁਸਾਰ ਪੀਐਮ ਮੋਦੀ ਨੇ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਕਰੀਬ 35 ਮਿੰਟ ਤਕ ਗੱਲਬਾਤ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ।
ਇਸ ਦੇ ਨਾਲ ਹੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਵਿੱਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿੱਚ ਯੂਕਰੇਨ ਸਰਕਾਰ ਦੇ ਨਿਰੰਤਰ ਸਮਰਥਨ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਰੂਸ ਨੇ ਯੂਕਰੇਨ ਦੇ ਸ਼ਹਿਰਾਂ ‘ਤੇ ਹਮਲਾ ਕੀਤਾ ਸੀ। ਰੂਸ ਹੁਣ ਤਕ ਯੂਕਰੇਨ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਚੁੱਕਾ ਹੈ। ਯੁੱਧ ਕਾਰਨ ਲੱਖਾਂ ਯੂਕਰੇਨੀਆਂ ਨੇ ਦੂਜੇ ਦੇਸ਼ਾਂ ਵਿਚ ਸ਼ਰਨ ਲਈ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਵੀ ਪੀਐਮ ਮੋਦੀ ਨੂੰ ਰੂਸ ਨਾਲ ਜੰਗ ਬਾਰੇ ਗੱਲ ਕਰਨ ਦੀ ਅਪੀਲ ਕੀਤੀ ਹੈ।