PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Satyendar Jain : ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ, 18 ਮਹੀਨੇ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ ਅਦਾਲਤ ‘ਚ ਮੌਜੂਦ Satyendra Jain ਦੀ ਪਤਨੀ ਜ਼ਮਾਨਤ ‘ਤੇ ਫੈਸਲਾ ਸੁਣ ਕੇ ਰੋਣ ਲੱਗ ਪਈ। ਸਤਿੰਦਰ ਜੈਨ ਦੇ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਲਗਪਗ ਸਾਰੇ ਆਗੂ ਜੇਲ੍ਹ ਤੋਂ ਬਾਹਰ ਆ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵਕਫ ਬੋਰਡ ਘੁਟਾਲੇ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਰਾਹਤ ਮਿਲੀ ਹੈ। ਸਤੇਂਦਰ ਜੈਨ ਕਰੀਬ 18 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਮਈ 2022 ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਉਹ ਦਿੱਲੀ ਦੇ ਸਿਹਤ ਮੰਤਰੀ ਸਨ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਅਦਾਲਤ ‘ਚ ਮੌਜੂਦ ਸਤੇਂਦਰ ਜੈਨ ਦੀ ਪਤਨੀ ਜ਼ਮਾਨਤ ‘ਤੇ ਫੈਸਲਾ ਸੁਣ ਕੇ ਰੋਣ ਲੱਗ ਪਈ। ਸਤਿੰਦਰ ਜੈਨ ਦੇ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਲਗਪਗ ਸਾਰੇ ਆਗੂ ਜੇਲ੍ਹ ਤੋਂ ਬਾਹਰ ਆ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵਕਫ ਬੋਰਡ ਘੁਟਾਲੇ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ। ਹਾਲ ਹੀ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਨੂੰ ਵੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।

Related posts

ਵਿਦੇਸ਼ੀ ਯਾਤਰੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹਣ ਜਾ ਰਿਹਾ ਅਮਰੀਕਾ, ਪਰ ਪੂਰੀ ਕਰਨੀ ਪਵੇਗੀ ਇਹ ਸ਼ਰਤ

On Punjab

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲੋ ਲੈਬ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਟੈੱਸਟ ਕੈਂਪ ਦਾ ਆਯੋਜਨ

Pritpal Kaur

ਗਰਮੀਆਂ ‘ਚ ਇਹ ਤਿੰਨ ਚੀਜ਼ਾਂ ਜ਼ਰੂਰ ਖਾਓ, ਬਹੁਤ ਸਸਤੇ ‘ਚ ਸਿਹਤ ਦਾ ਸੰਤੁਲਨ ਬਣਾ ਸਕਦੇ ਹੋ ਤੁਸੀਂ

On Punjab