ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜੀਨੀਅਰ (ਐੱਸਈ) ਰਾਜਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਸੈਕਟਰ 70 ਮੋਹਾਲੀ ਦੀ ਸ਼ਿਕਾਇਤ ’ਤੇ ਮੋਹਾਲੀ ਪੁਲਿਸ ਨੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਤੇ ਉਨ੍ਹਾਂ ਦੇ ਓਐੱਸਡੀ ਪ੍ਰਦੀਪ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਾਜਿੰਦਰ ਸਿੰਘ ਦੇ ਬਿਆਨਾਂ ਅਨੁਸਾਰ ਚੰਡੀਗਡ਼੍ਹ ਸਥਿਤ ਪੰਜਾਬ ਭਵਨ ਦੇ ਕਮਰਾ ਨੰਬਰ 203 ਵਿਚ ਮੰਤਰੀ ਨੇ ਆਪਣੇ ਓਐੱਸਡੀ ਰਾਹੀਂ ਇਕ ਕਰੋਡ਼ 16 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।
ਐੱਫਆਈਆਰ ਮੁਤਾਬਕ ਸਿਹਤ ਮੰਤਰੀ ਤੇ ਓਐੱਸਡੀ ਸ਼ਿਕਾਇਤਕਰਤਾ ਨੂੰ ਰਿਸ਼ਵਤ ਨਾ ਦੇਣ ’ਤੇ ਉਨ੍ਹਾਂ ਦਾ ਕਰੀਅਰ ਖ਼ਰਾਬ ਕਰਨ ਦੀਆਂ ਧਮਕੀਆਂ ਦੇ ਰਹੇ ਸਨ। ਸ਼ਿਕਾਇਤਕਰਤਾ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਹ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ ’ਤੇ ਤਾਇਨਾਤ ਹੈ। ਕਰੀਬ ਇਕ ਮਹੀਨਾ ਪਹਿਲਾਂ ਉਹ ਆਪਣੇ ਦਫ਼ਤਰ ਵਿਚ ਹਾਜ਼ਰ ਸੀ ਤਾਂ ਸਿਹਤ ਮੰਤਰੀ ਦੇ ਓਐੱਸਡੀ ਪ੍ਰਦੀਪ ਕੁਮਾਰ ਨੇ ਫੋਨ ਕਰ ਕੇ ਪੰਜਾਬ ਭਵਨ ਬੁਲਾਇਆ। ਕਮਰਾ ਨੰਬਰ 203 ਵਿਚ ਡਾਕਟਰ ਵਿਜੇ ਸਿੰਗਲਾ ਨੇ ਪ੍ਰਦੀਪ ਕੁਮਾਰ ਦੀ ਹਾਜ਼ਰੀ ਵਿਚ ਕਿਹਾ ਕਿ ਭਵਿੱਖ ਵਿਚ ਇਹ (ਪ੍ਰਦੀਪ ਕੁਮਾਰ) ਤੁਹਾਡੇ ਨਾਲ ਗੱਲ ਕਰੇਗਾ ਤੇ ਇਹ ਸਮਝਣਾ ਕਿ ਮੈਂ (ਡਾ. ਵਿਜੈ ਸਿੰਗਲਾ) ਗੱਲ ਕਰ ਰਿਹਾ ਹਾਂ। ਸ਼ਿਕਾਇਤਕਰਤਾ ਨੇ ਕਿਹਾ ਕਿ ਸਿਹਤ ਮੰਤਰੀ ਜਲਦੀ ਵਿਚ ਕਹਿ ਕੇ ਚਲੇ ਗਏ।