ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਨੇ ਕੋਰੋਨਾ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਿੱਲੀ ‘ਚ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਸਕੂਲਾਂ ਨੂੰ ਬੰਦ ਨਾ ਕਰਨ ਦਾ ਫੈਸਲਾ ਕਰਕੇ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਦਿੱਲੀ ਸਰਕਾਰ ਨੇ ਅੱਜ ਸੱਤ ਸੂਤਰੀ SOP ਜਾਰੀ ਕੀਤਾ ਹੈ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਸਕੂਲ ਮੁਖੀ ਅਧਿਆਪਕਾਂ ਅਤੇ ਮਾਪਿਆਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਕੋਰੋਨਾ ਦੀ ਰੋਕਥਾਮ ਬਾਰੇ ਚਰਚਾ ਕਰਨ। ਇਸ ਦੇ ਨਾਲ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾਕਰਨ ਬਾਰੇ ਜਾਗਰੂਕ ਕੀਤਾ ਜਾਵੇ।
ਸਕੂਲ ਦੀ ਪਹਿਲੀ ਤਰਜੀਹ ਇਹ ਹੋਣੀ ਚਾਹੀਦੀ ਹੈ ਕਿ ਸਾਰੇ ਸਟਾਫ਼ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇ।
ਸਕੂਲ ਵਿੱਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਹਰ ਕੋਈ ਸਹੀ ਢੰਗ ਨਾਲ ਮਾਸਕ ਪਹਿਨ ਰਿਹਾ ਹੈ। ਸਕੂਲਾਂ ਵਿੱਚ ਵਾਸ਼ ਬੇਸਿਨ ਅਤੇ ਪਾਣੀ ਦਾ ਪੁਖਤਾ ਪ੍ਰਬੰਧ ਹੋਣਾ ਚਾਹੀਦਾ ਹੈ।
ਸਕੂਲ ਵਿੱਚ ਭੀੜ-ਭੜੱਕਾ ਨਾ ਹੋਵੇ, ਇਸ ਵੱਲ ਧਿਆਨ ਦੇਣਾ ਸਕੂਲ ਮੁਖੀ ਦੀ ਜ਼ਿੰਮੇਵਾਰੀ ਹੋਵੇਗੀ।
ਬੱਚਿਆਂ ਨੂੰ ਦੁਪਹਿਰ ਦਾ ਖਾਣਾ ਸਾਂਝਾ ਕਰਨ ਤੋਂ ਵਰਜਿਆ ਜਾਣਾ ਚਾਹੀਦਾ ਹੈ। ਸਾਂਝੇ ਖੇਤਰ ਦੀ ਵਾਰ-ਵਾਰ ਸਵੱਛਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਕਲਾਸ ਰੂਮ ਆਦਿ ਥਾਵਾਂ ਦੀ ਵੀ ਵਾਰ-ਵਾਰ ਸਫ਼ਾਈ ਕਰਨੀ ਚਾਹੀਦੀ ਹੈ।
ਐਂਟਰੀ ਗੇਟ ‘ਤੇ ਸੈਨੀਟਾਈਜ਼ੇਸ਼ਨ ਦੀ ਸਹੂਲਤ ਵੀ ਹੋਣੀ ਚਾਹੀਦੀ ਹੈ।