PreetNama
ਰਾਜਨੀਤੀ/Politics

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫ਼ਤਾਰ, ਸੋਸ਼ਲ ਮੀਡਿਆ ‘ਤੇ ਭੜਕਾਊ ਪੋਸਟ ਪਾਉਣ ‘ਤੇ ਹੋਈ ਕਾਰਵਾਈ

ਸ਼ਿਵਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਪ੍ਰਧਾਨ ਹਰੀਸ਼ ਸਿੰਗਲਾ (Harish Singla) ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨ ‘ਤੇ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਰੀਸ਼ ਸਿੰਗਲਾ ਵੱਲੋਂ ਸ਼ੋਸਲ ਮੀਡੀਆ ‘ਤੇ ਖਾਲਿਸਤਾਨੀਆਂ ਖਿਲਾਫ਼ ਪੋਸਟ ਪਾ ਕੇ ਭੜਕਾਉ ਬਿਆਨ ਦਿੱਤਾ ਗਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਟਿਆਲਾ ਪੁਲਿਸ ਵੱਲੋ ਹਰੀਸ ਸਿੰਗਲਾ ਨੂੰ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ,ਜਿਸਦੇ ਚੱਲਦੇ ਜੱਜ ਵੱਲੋਂ ਹਰੀਸ਼ ਸਿਗਲਾ ਨੂੰ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਇਸ ਮੌਕੇ ਹਰੀਸ਼ ਸਿੰਗਲਾ ਨੇ ਆਖਿਆ ਕਿ ਉਨ੍ਹਾਂ ਨੂੰ ਰਾਜਨੀਤਿਕ ਰੰਜਿਸ਼ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਰਕਾਰ ਹਿੰਦੂਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਖਾਲਿਸਤਾਨ ਵਿਰੋਧੀ ਸੀ ਤੇ ਹਮੇਸ਼ਾ ਰਹਾਂਗਾ । ਉਨ੍ਹਾਂ ਕਿਹਾ ਕਿ ਸਾਰੀ ਗੱਲ ਮਹਾਰਾਸ਼ਟਰ ਮੁੱਖ ਮੰਤਰੀ ਸ਼ਿੰਦੇ ਦੇ ਧਿਆਨ ‘ਚ ਹੈ।

Related posts

Honeypreet ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਤੇ ਸਹੁਰੇ ਨੇ ਲਾਏ ਗੰਭੀਰ ਦੋਸ਼, ਜਾਣੋ ਕੀ ਹੈ ਮਾਮਲਾ

On Punjab

ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦਾ, ਕਿਹਾ-CM ਨਾਲ ਕਰਾਂਗੀ ਗੱਲਬਾਤ

On Punjab

ਚੀਨ-ਭਾਰਤ ਤਣਾਅ ‘ਤੇ ਬੋਲੇ ਅਮਿਤ ਸ਼ਾਹ-ਕੋਈ ਇਕ ਇੰਚ ਵੀ ਸਾਡੀ ਜ਼ਮੀਨ ਨਹੀਂ ਲੈ ਸਕਦਾ

On Punjab