50.14 F
New York, US
March 15, 2025
PreetNama
ਫਿਲਮ-ਸੰਸਾਰ/Filmy

Sidhu Moose Wala ਦਾ 11 ਜੂਨ ਨੂੰ ਸੀ ਜਨਮਦਿਨ, ਤੈਅ ਹੋ ਗਿਆ ਸੀ ਵਿਆਹ, ਮੰਗੇਤਰ ਨੇ ਕੀਤੇ ਅੰਤਿਮ ਦਰਸ਼ਨ

ਪੰਜਾਬ ‘ਚ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਗੈਂਗਸਟਰਾਂ ਵੱਲੋਂ ਹੱਤਿਆ ਕੀਤੇ ਜਾਣ ਨਾਲ ਦੇਸ਼-ਦੁਨੀਆ ‘ਚ ਉਸ ਦੇ ਪ੍ਰਸ਼ੰਸਕ ਹੈਰਾਨ ਤੇ ਗ਼ਮਜ਼ਦਾ ਹਨ। ਗੰਨ ਕਲਚਰ ਸਬੰਧੀ ਆਪਣੇ ਖਾਸ ਅੰਦਾਜ਼ ਵਾਲੇ ਗੀਤਾਂ ਨਾਲ ਉਹ ਨੌਜਵਾਨਾਂ ‘ਚ ਖਾਸਾ ਮਸ਼ਹੂਰ ਸੀ। 11 ਜੂਨ, 1993 ਨੂੰ ਜਨਮੇ ਮੂਸੇਵਾਲਾ ਜਨਮਦਿਨ ‘ਤੇ ਪ੍ਰੋਗਰਾਮ ਦੀ ਤਿਆਰੀ ਕਰ ਰਿਹਾ ਸੀ। ਉਸ ਦਾ ਵਿਆਹ ਤੈਅ ਹੋ ਗਿਆ ਸੀ ਤੇ ਸੱਦਾ ਪੱਤਰ ਵੰਡੇ ਜਾ ਰਹੇ ਸੀ। ਬੀਤੇ ਦਿਨੀਂ ਇਕ ਇੰਟਰਵਿਊ ਦੌਰਾਨ ਮਾਂ ਚਰਨਜੀਤ ਕੌਰ ਨੇ ਖ਼ੁਦ ਇਸ ਦੀ ਪੁਸ਼ਟੀ ਕੀਤੀ ਸੀ ਤੇ ਇਸ ਨੂੰ ਪ੍ਰੇਮ ਵਿਆਹ ਦੱਸਿਆ ਸੀ।

ਸਿੱਧੂ ਮੂਸੇਵਾਲਾ ਦੀ ਹੱਤਿਆ ਨਾਲ ਉਸ ਦੀ ਮਾਂ ਦਾ ਪੁੱਤਰ ਦੇ ਸਿਰ ਸਿਹਰਾ ਦੇਖਣ ਦਾ ਸੁਪਨਾ ਹੁਣ ਸੁਪਨਾ ਹੀ ਰਹਿ ਗਿਆ। ਖਬਰਾਂ ਮੁਤਾਬਕ ਸੋਮਵਾਰ ਨੂੰ ਉਸ ਦੀ ਮੰਗੇਤਰ ਨੇ ਵੀ ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਕੀਤੇ ਹਾਲਾਂਕਿ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।ਸਿੱਧੂ ਮੂਸੇਵਾਲਾ ਦੀ ਉਮਰ ਸਿਰਫ਼ 28 ਸਾਲ ਸੀ। ਪਿਛਲੇ ਛੇ-ਸੱਤ ਸਾਲਾਂ ‘ਚ ਹੀ ਉਸ ਨੇ ਗੀਤ-ਸੰਗੀਤ ਦੀ ਦੁਨੀਆ ‘ਚ ਵੱਡਾ ਨਾਂ ਕਮਾ ਲਿਆ ਸੀ। ਉਹ ਭਾਰਤ ਦੇ ਨਾਲ-ਨਾਲ ਪਾਕਿਸਤਾਨ ਤੇ ਕੈਨੇਡਾ ‘ਚ ਵੀ ਨੌਜਵਾਨਾਂ ਵਿਚਕਾਰ ਕਾਫੀ ਹਰਮਨਪਿਆਰਾ ਸੀ। ਪਿਛਲੇ ਸਾਲ ਦੇ ਅਖੀਰ ‘ਚ ਉਸ ਨੇ ਤਤਕਾਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਕਾਂਗਰਸ ਜੁਆਇੰਨ ਕੀਤੀ ਸੀ। ਉਹ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜਿਆ ਪਰ ਆਮ ਆਦਮੀ ਪਾਰਟੀ ਦੇ ਡਾ. ਵਿਜੈ ਸਿੰਗਲਾ ਦੇ ਹੱਥੋਂ ਹਾਰ ਗਿਆ ਸੀ।

Related posts

Raju Srivastav Postmortem : ਆਖ਼ਰ ਕਿਉਂ ਕਰਨਾ ਪਿਆ ਰਾਜੂ ਸ਼੍ਰੀਵਾਸਤਵ ਦਾ ਪੋਸਟਮਾਰਟਮ ? ਰਿਪੋਰਟ ‘ਚ ਸਾਹਮਣੇ ਆਈ ਇਹ ਸੱਚਾਈ

On Punjab

ਉਸਤਾਦ ਨਹੀਂ ਰਹੇ, ਪਦਮਸ਼੍ਰੀ ਸਮੇਤ ਕਈ ਸਨਮਾਨਾਂ ਨਾਲ ਸਨਮਾਨਿਤ, ਪੰਜ ਗ੍ਰੈਮੀ ਪੁਰਸਕਾਰ ਵੀ ਮਿਲੇ

On Punjab

ਅਨੁਪਮ ਅਤੇ ਕਿਰਨ ਖੇਰ ਦੇ ਬੇਟੇ ਸਿਕੰਦਰ ਖੇਰ ਨੇ ਇੰਸਟਾਗ੍ਰਾਮ ‘ਤੇ ਮੰਗਿਆ ਕੰਮ, video ਸ਼ੇਅਰ ਕਰ ਕਹਿ ਇਹ ਗੱਲ

On Punjab