ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸ. ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।
previous post