23.52 F
New York, US
January 9, 2025
PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

TarnTaran News: ਥਾਣੇਦਾਰ ਦੇ ਮੁੰਡੇ ਨੂੰ ਬਾਈਕ ਸਵਾਰਾਂ ਨੇ ਮਾਰੀਆਂ ਗੋਲ਼ੀਆਂ, ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚਲਦਿਆਂ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਉਨ੍ਹਾਂ ਦਾ ਪਤਾ ਲਗਾ ਲਿਆ ਜਾਵੇਗਾ। ਦੂਜੇ ਪਾਸੇ ਉਕਤ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ

ਤੇਜਿੰਦਰ ਸਿੰਘ ਬੱਬੂ•ਪੰਜਾਬੀ ਜਾਗਰਣ, ਝਬਾਲ: ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਨੇ ਲੰਘੀ ਦੇਰ ਸ਼ਾਮ ਪੰਜਾਬ ਪੁਲਿਸ ’ਚ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਦੇ ਨੌਜਵਾਨ ਲੜਕੇ ਸੰਦੀਪ ਸਿੰਘ ਜੋ ਮਰਹੂਮ ਸਰਪੰਚ ਬਲਦੇਵ ਸਿੰਘ ਪੱਟੂ ਦਾ ਭਤੀਜਾ ਹੈ, ਨੂੰ ਉਸ ਵੇਲੇ ਘੇਰ ਕੇ ਗੋਲ਼ੀਆਂ ਮਾਰ ਦਿੱਤੀਆਂ। ਜਦੋਂ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਦੂਸਰੇ ਪਾਸੇ ਥਾਣਾ ਝਬਾਲ ਪੁਲਿਸ ਨੇ ਉਕਤ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਸਿੰਘ ਜੋ ਅੰਮ੍ਰਿਤਸਰ ਕੰਮ ਕਰਦਾ ਹੈ ਅਤੇ ਆਪਣੀ ਡਿਊਟੀ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਝਬਾਲ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਤਿੰਨ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਨਾਲ ਉਨ੍ਹਾਂ ਦਾ ਲੜਕਾ ਸੰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚਲਦਿਆਂ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਉਨ੍ਹਾਂ ਦਾ ਪਤਾ ਲਗਾ ਲਿਆ ਜਾਵੇਗਾ। ਦੂਜੇ ਪਾਸੇ ਉਕਤ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਕਿਉਂਕਿ ਜ਼ਖ਼ਮੀ ਹੋਣ ਵਾਲਾ ਨੌਜਵਾਨ ਪੰਜਾਬ ਪੁਲਿਸ ਦੇ ਥਾਣੇਦਾਰ ਦਾ ਲੜਕਾ ਹੈ ਅਤੇ ਝਬਾਲ ਪੁਖਤਾ ਦੇ ਮਰਹੂਮ ਸਰਪੰਚ ਬਲਦੇਵ ਸਿੰਘ ਪੱਟੂ ਦਾ ਭਤੀਜਾ ਹੈ।

Related posts

ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਮੰਗੀ ਆਪਣੇ ਰਾਜ ਦਰਮਿਆਨ ਹੋਈਆਂ ਗਲਤੀਆਂ ਤੇ ਬੇਅਦਬੀਆਂ ਦੀ ਮਾਫੀ

On Punjab

ਅਮਰੀਕਾ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ

On Punjab

ਅਮਰੀਕਾ ‘ਚ ਗਏ ਗੈਰ-ਕਾਨੂੰਨੀ ਭਾਰਤੀਆਂ ‘ਤੇ ਸ਼ਿਕੰਜਾ, 33,593 ਲੋਕ ਡਿਟੈਂਸ਼ਨ ਸੈਂਟਰਾਂ ‘ਚ ਡੱਕੇ

On Punjab