ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੇ ਬੁੱਧਵਾਰ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬੀ ਸੰਗੀਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਦੀਪਕ ਬਾਲੀ ਸਮੇਤ ਪੰਜਾਬੀ ਕਲਾਕਾਰਾਂ ਤੇ ਗਾਇਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉੱਥੇ ਫ਼ਰਕ ਨਾ ਪੈਂਦਾ ਦੇਖ ਕੁਝ ਦਿਨਾਂ ਬਾਅਦ ਡੀਐੱਮਸੀ ਦਾਖਲ ਕਰਵਾਇਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਪ੍ਰਗਟਾਉਂਦਿਆਂ ਲਿਖਿਆ, ‘ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…
ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…
ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…
Bhagwant Mann (@BhagwantMann) July 26, 2023
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਅਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਬੇਮਿਸਾਲ ਗਾਇਕ ਸਨ ਜਿਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਪ੍ਰੇਮੀਆਂ ਦੇ ਮਨਾਂ ‘ਚ ਅਦੁੱਤੀ ਥਾਂ ਹਾਸਲ ਕੀਤੀ। ਉਹ ਆਪਣੇ ਸੁਰੀਲੇ ਤੇ ਸਦਾਬਹਾਰ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਡਾਇਰੈਕਟਰ ਪਲਾਜ਼ਮਾ ਰਿਕਾਰਡਜ਼ ਤੇ ਕਲਾ ਸੰਸਕ੍ਰਿਤੀ ਭਾਸ਼ਾ ਵਿਭਾਗ, ਦਿੱਲੀ ਦੇ ਸਲਾਹਕਾਰ ਦੇ ਰੂਪ ‘ਚ ਕੰਮ ਕਰ ਦੀਪਕ ਬਾਲੀ ਨੇ ਲੋਕ ਗਾਇਕ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਲਿਖਿਆ, ‘ਲੋਕ ਗਾਇਕੀ ਦੇ ਖੇਤਰ ਵਿੱਚ ਗੂੰਜਦੀ ਇਹ ਆਵਾਜ਼ ਅੱਜ ਖਾਮੋਸ਼ ਹੋ ਗਈ , 1975 ਤੋ ਗਾਇਕੀ ਸ਼ੁਰੂ ਕਰਕੇ ਅਨੇਕਾਂ ਗੀਤ ਪੰਜਾਬੀਆਂ ਦੇ ਪੱਲੇ ਵਿੱਚ ਪਾ ਕੇ ਅੱਜ ਇਹ ਪੰਜਾਬੀ ਗਾਇਕਾ ਦਾ ਸੂਰਮਾ ਰੁਖ਼ਸਤ ਹੋ ਗਿਆ ਵਾਹਿਗੁਰੂ ਦੇ ਚਰਨਾਂ ਵਿੱਚ, we will miss ‘ ਪੁੱਤ ਜੱਟਾਂ ਦੇ ‘ ਜਿਊਣਾ ਮੌੜ 😢😢😢
‘ਪੰਜਾਬੀ ਗਾਇਕ ਇੰਦਰਜੀਤ ਨਿੱਕੂਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ਮਹਾਨ ਗਾਇਕ ਸ੍ਰੀ ਸੁਰਿੰਦਰ ਸ਼ਿੰਦਾ ਜੀ ਸਦੀਵੀ ਵਿਛੋੜਾ ਦੇ ਗਏ ਹਨ। ਇਹੋ ਜਿਹੀ ਜ਼ੋਰਦਾਰ ਤੇ ਸੁਰੀਲੀ ਅਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਸਦਾਬਹਾਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ। 🙏🙏🙏
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਅਲਵਿਦਾ ਸੁਰਿੰਦਰ ਸ਼ਿੰਦਾ ਜੀ,,,,,,,ਤੁਸੀਂ ਸਰੀਰਕ ਤੌਰ ਤੇ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਤੁਹਾਡੀ ਦਮਦਾਰ ਅਵਾਜ਼ ਰਹਿੰਦੀ ਦਨੀਆਂ ਤੱਕ ਗੂੰਜਦੀ ਰਹੇਗੀ RIP🙏🏻