22.12 F
New York, US
February 22, 2025
PreetNama
ਰਾਜਨੀਤੀ/Politics

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ, CM ਮਾਨ ਨੇ ਕਿਹਾ- ਨਹੀਂ ਚਾਹੀਦਾ ਕੋਈ ਵਾਦ-ਵਿਵਾਦ

ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੀ ਸ਼ਹੀਦੀ ਸਭਾ ‘ਚ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਹੈ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ‘ਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ ..।

ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਸੀ ਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

Related posts

ਅਧਿਕਾਰੀ ਨੇ ਮਹਿਲਾ ਪੱਤਰਕਾਰ ਨੂੰ 2 ਸਵਾਲ ਪੁੱਛਣ ਤੋਂ ਰੋਕਿਆ, ਵਾਇਰਲ ਹੋ ਰਿਹਾ ਵਿੱਤ ਮੰਤਰੀ ਦਾ ਇਹ ਜਵਾਬ

On Punjab

ਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜ

On Punjab

ਸ਼ੇਅਰ ਬਾਜ਼ਾਰ ਨੂੰ ਗੋਤਾ, ਰੁਪੱਈਆ ਡਿੱਗਿਆ

On Punjab