ਪੱਛਮੀ ਨੇਪਾਲ ‘ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੇਪਾਲ ਦੇ ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਦੇਸ਼ ਦੇ ਪੱਛਮੀ ਹਿੱਸਿਆਂ ਵਿੱਚ 5.3 ਤੀਬਰਤਾ ਦਾ ਭੂਚਾਲ ਆਇਆ। ਇਸ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਬਝੰਗ ਜ਼ਿਲ੍ਹਾ ਪੁਲਿਸ ਦਫ਼ਤਰ ਨੇ ਦੱਸਿਆ ਕਿ ਭੂਚਾਲ ਤੋਂ ਬਾਅਦ ਘੱਟੋ-ਘੱਟ ਪੰਜ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਬਝੰਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤੇਜ਼ ਭੂਚਾਲ ਕਾਰਨ ਜ਼ਮੀਨ ਖਿਸਕਣ ਕਾਰਨ ਮੁੱਖ ਮਾਰਗਾਂ ‘ਤੇ ਆਵਾਜਾਈ ਵਿੱਚ ਵਿਘਨ ਪਿਆ।
ਬਝਾਂਗ ਜ਼ਿਲ੍ਹੇ ਦੇ ਚੋਟੀ ਦੇ ਅਧਿਕਾਰੀ ਬਾਬੂਰਾਮ ਅਰਿਆਲ ਨੇ ਦੱਸਿਆ ਕਿ ਇੱਕ ਵਸਤੂ ਡਿੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦੋਂ ਕਿ ਜ਼ਿਲ੍ਹੇ ਦੇ ਇੱਕ ਕਸਬੇ ਚੈਨਪੁਰ ਵਿੱਚ ਕੁਝ ਘਰ ਢਹਿ ਗਏ। ਨੇਪਾਲ ਦੇ ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਕਾਠਮੰਡੂ ਤੋਂ 700 ਕਿਲੋਮੀਟਰ ਪੱਛਮ ‘ਚ ਬਝੰਗ ਜ਼ਿਲੇ ਦੇ ਤਾਲਕੋਟ ਇਲਾਕੇ ‘ਚ ਦੁਪਹਿਰ 2.40 ਵਜੇ ਦਰਜ ਕੀਤਾ ਗਿਆ।